ਬਰਨਾਲਾ ਤੋਂ ਵੱਡੀ ਖ਼ਬਰ: ਕਿਸਾਨਾਂ ਨੇ ਹਰਜੀਤ ਗਰੇਵਾਲ ਦੀ ਜ਼ਮੀਨ 'ਚ ਲੱਗਾ ਝੋਨਾ ਵਾਹਿਆ

Friday, Jul 02, 2021 - 04:58 PM (IST)

ਬਰਨਾਲਾ ਤੋਂ ਵੱਡੀ ਖ਼ਬਰ: ਕਿਸਾਨਾਂ ਨੇ ਹਰਜੀਤ ਗਰੇਵਾਲ ਦੀ ਜ਼ਮੀਨ 'ਚ ਲੱਗਾ ਝੋਨਾ ਵਾਹਿਆ

ਬਰਨਾਲਾ (ਪੁਨੀਤ ਮਾਨ): ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਜੱਦੀ ਪਿੰਡ ਧਨੌਲਾ ਹੈ, ਜਿੱਥੇ ਉਸ ਦੀ ਜੱਦੀ ਜ਼ਮੀਨ ਹੈ।ਬਰਨਾਲਾ ਦੇ ਕਸਬਾ ਧਨੌਲਾ ਸਥਾਨਕ ਬਰਨਾਲਾ ਸੰਗਰੂਰ ਰੋਡ ’ਤੇ ਡੇਢ ਏਕੜ ਜ਼ਮੀਨ ਕਿਸੇ ਪਿੰਡ ਦੇ ਵਿਅਕਤੀ ਤੋਂ ਠੇਕੇ ਤੇ ਲੈ ਕੇ ਉਸ ’ਚ ਝੋਨਾ ਲਾਇਆ ਜਾ ਰਿਹਾ ਸੀ ਪਰ ਅੱਜ ਬਰਨਾਲਾ ਵਿਖੇ ਰੇਲਵੇ ਸਟੇਸ਼ਨ ਤੇ ਇਕੱਤੀ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਵਿੱਚ ਮੌਜੂਦ ਕਿਸਾਨਾਂ ਵੱਲੋਂ ਡੇਢ ਏਕੜ ਵਿਚ ਲਾਏ ਗਏ ਝੋਨੇ ਨੂੰ ਨਸ਼ਟ ਕਰ ਦਿੱਤਾ ਗਿਆ।ਇਸ ਮਸਲੇ ’ਤੇ ਜਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਹਰਜੀਤ ਗਰੇਵਾਲ ਕਿਸਾਨਾਂ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ ਤੇ ਕਿਸਾਨ ਅੰਦੋਲਨ ਵਿਚ ਬੈਠੇ ਕਿਸਾਨਾਂ ਨੂੰ ਕਿਸਾਨ ਨਹੀਂ ਮੰਨ ਰਿਹਾ ਜਿਸ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ।

ਇਹ ਵੀ ਪੜ੍ਹੋ:  ਕੇਸ ਦਰਜ ਕਰਨ 'ਤੇ ਭੜਕੇ ਸੁਖਬੀਰ ਬਾਦਲ, ਕੈਪਟਨ ਨੂੰ ਸ਼ਰੇਆਮ ਦਿੱਤੀ ਇਹ ਚੁਣੌਤੀ

ਉਨ੍ਹਾਂ ਕਿਹਾ ਕਿ ਅਸੀਂ ਪਿੰਡ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਪਹਿਲਾਂ ਅਪੀਲ ਕਰ ਚੁੱਕੇ ਹਾਂ ਕਿ ਹਰਜੀਤ ਗਰੇਵਾਲ ਦੀ ਜ਼ਮੀਨ ਕੋਈ ਵੀ ਵਿਅਕਤੀ ਠੇਕੇ ਤੇ ਨਾ ਲਵੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਠੇਕੇ ਤੇ ਜ਼ਮੀਨ ਲੈ ਕੇ ਝੋਨਾ ਲਗਾਉਣ ਵਾਲੇ ਕਿਸਾਨ ਨੂੰ ਸਮਝਾਉਣ ਆਏ ਸੀ ਪਰ ਉਨ੍ਹਾਂ ਕਿਸਾਨ ਔਰਤਾਂ ਪ੍ਰਤੀ ਅਪਸ਼ਬਦ ਬੋਲੇ ਗਏ ਜਿਸ ਦੇ ਰੋਸ ਵਜੋਂ ਅੱਜ ਜੱਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਨੇ ਝੋਨਾ ਨਸ਼ਟ ਕਰ ਦਿੱਤਾ।

ਇਹ ਵੀ ਪੜ੍ਹੋ:  ਹਰਸਿਮਰਤ ਦਾ ਮਨਪ੍ਰੀਤ ਬਾਦਲ ’ਤੇ ਵਿਅੰਗ, ਕਿਹਾ ‘ਜੋ ਆਪਣੇ ਤਾਏ ਦਾ ਸਕਾ ਨਹੀਂ, ਬਠਿੰਡਾ ਵਾਸੀਆਂ ਦਾ ਕਿਵੇਂ ਹਊ’

PunjabKesari

ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਗਰੇਵਾਲ ਦੀ ਜੱਦੀ ਜ਼ਮੀਨ ਦੋ ਜਗ੍ਹਾ ਤੇ ਹੈ ਇਕ ਜਗ੍ਹਾ ਪੰਜ ਏਕੜ ਅਤੇ ਦੂਸਰੀ ਜਗ੍ਹਾ ਡੇਢ ਏਕੜ ਪੰਜ ਏਕੜ ਜਗ੍ਹਾ ਕਿਸੇ ਨੇ ਠੇਕੇ ਤੇ ਨਹੀਂ ਲਈ ਉਹ ਖਾਲੀ ਪਈ ਹੈ। ਪਰ ਇਹ ਡੇਢ ਏਕੜ ਕਿਸੇ ਪਿੰਡ ਦੇ ਵਿਅਕਤੀ ਵੱਲੋਂ ਠੇਕੇ ਤੇ ਲਈ ਗਈ ਸੀ। ਜਿਸ ਵਿੱਚ ਝੋਨਾ ਲਾਇਆ ਗਿਆ ਸੀ ਤੇ ਅੱਜ ਜੱਥੇਬੰਦੀਆਂ ਨੇ ਇਸ ਨੂੰ ਨਸ਼ਟ ਕਰਵਾ ਦਿੱਤਾ। ਇਸ ਮੌਕੇ ਪੁਲਸ ਅਧਿਕਾਰੀਆਂ ਨੇ ਕਿਹਾ ਕੇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:  2 ਮਹੀਨੇ ਪਹਿਲਾਂ ਵਿਆਹੀ ਗਰਭਵਤੀ ਜਨਾਨੀ ਨੇ ਕੀਤੀ ਖ਼ੁਦਕੁਸ਼ੀ, ਸਹੁਰਿਆਂ 'ਤੇ ਲੱਗੇ ਵੱਡੇ ਇਲਜ਼ਾਮ

PunjabKesari


author

Shyna

Content Editor

Related News