ਸਵਾਲਾਂ ਦੇ ਘੇਰੇ ’ਚ ਬਰਨਾਲਾ ਜੇਲ੍ਹ: ਸੁਪਰਡੈਂਟ ਨੇ ਕੈਦੀ ਦੀ ਕੁੱਟਮਾਰ ਕਰ ਗਰਮ ਸਰੀਏ ਨਾਲ ਪਿੱਠ ‘ਤੇ ਲਿਖਿਆ ਅੱਤਵਾਦੀ
Wednesday, Nov 03, 2021 - 06:30 PM (IST)
ਮਾਨਸਾ (ਅਮਰਜੀਤ ਚਾਹਲ) - ਮਾਨਸਾ ਜ਼ਿਲ੍ਹੇ ਦੀ ਅਦਾਲਤ ਉਸ ਸਮੇਂ ਸਵਾਲਾਂ ਦੇ ਘੇਰੇ ’ਚ ਆ ਗਈ, ਜਦੋਂ ਬਰਨਾਲਾ ਜੇਲ੍ਹ ਤੋਂ ਪੇਸ਼ੀ ਭੁਗਤਨ ਆਏ ਇਕ ਕੈਦੀ ਵਲੋਂ ਜੇਲ੍ਹ ਸੁਪਰਡੈਂਟ ’ਤੇ ਵੱਡੇ ਦੋਸ਼ ਲਾਏ ਗਏ। ਕੈਦੀ ਨੇ ਕਿਹਾ ਕਿ ਜੇਲ੍ਹ ਸੁਪਰਡੈਂਟ ਵਲੋਂ ਉਸ ਦੀ ਜੱਜ ਦੇ ਸਾਹਮਣੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੱਪੜੇ ਉਤਾਰ ਕੇ ਉਸ ਦੀ ਪਿੱਠ ’ਤੇ ਗਰਮ ਸਰੀਏ ਨਾਲ ਅੱਤਵਾਦੀ ਲਿਖ ਦਿੱਤਾ। ਕੈਦੀ ਦੀ ਪਛਾਣ ਕਰਮਜੀਤ ਸਿੰਘ (20) ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਇਸ ਸਬੰਧ ’ਚ ਹੋਰ ਜਾਣਕਾਰੀ ਦਿੰਦੇ ਹੋਏ ਕੈਦੀ ਕਰਮਜੀਤ ਸਿੰਘ ਨੇ ਕਿਹਾ ਕਿ ਉਹ ਅੱਜ ਮਾਨਸਾ ਜ਼ਿਲ੍ਹੇ ਦੀ ਅਦਾਲਤ ’ਚ ਪੇਸ਼ੀ ਭੁਗਤਨ ਆਇਆ ਸੀ। ਉਸ ਨੇ ਜੱਜ ਦੇ ਸਾਹਮਣੇ ਆਪਣੇ ’ਤੇ ਹੋਏ ਅੱਤਿਆਚਾਰ ਦੀ ਕਹਾਣੀ ਦੱਸਦੇ ਹੋਏ ਕਿਹਾ ਕਿ ਬਰਨਾਲਾ ਜੇਲ੍ਹ ਦੇ ਸੁਪਰਡੈਂਟ ਅਤੇ ਹੋਰ ਗਾਰਡਾਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਫਿਰ ਉਨ੍ਹਾਂ ਨੇ ਗਰਮ ਸਰੀਏ ਨਾਲ ਉਸ ਦੀ ਪਿੱਠ ’ਤੇ ਅੱਤਵਾਦੀ ਲਿਖ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਕਸੂਰ ਇਹ ਸੀ ਕਿ ਉਸ ਨੇ ਜੇਲ੍ਹ ’ਚ ਹੋ ਰਹੇ ਅੱਤਿਆਚਾਰ ਦੇ ਬਾਰੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ ਸਨ।
ਪੜ੍ਹੋ ਇਹ ਵੀ ਖ਼ਬਰ - ਬਰਨਾਲਾ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਫੈਲੀ ਸਨਸਨੀ (ਤਸਵੀਰਾਂ)
ਪੱਤਰ ’ਚ ਉਸ ਨੇ ਲਿਖਿਆ ਕਿ ਜੇਲ੍ਹ ਦੇ ਕੈਦੀਆਂ ਨੂੰ ਚੰਗਾ ਖਾਣਾ ਨਹੀਂ ਮਿਲਦਾ, ਬਹੁਤ ਸਾਰੀਆਂ ਬੀਮਾਰੀਆਂ ਤੋਂ ਪੀੜਤ ਕੈਦੀਆਂ ਨੂੰ ਇਕ ਜੇਲ੍ਹ ’ਚ ਰੱਖਿਆ ਹੋਇਆ ਹੈ। ਜੇਲ੍ਹ ਦੇ ਗੁਰਦੁਆਰਾ ਸਾਹਿਬ ’ਚ ਕੈਦੀਆਂ ਨੂੰ ਜਾਣ ਤੋਂ ਰੋਕ ਦਿੱਤਾ ਜਾਂਦਾ ਹੈ। ਉਸ ਨੇ ਕਿਹਾ ਕਿ ਇਸੇ ਗੱਲਾਂ ਕਰਕੇ ਉਸ ਨੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ। ਜੇਲ੍ਹ ਸੁਪਰੀਡੈਂਟ ਨੇ ਗੁੱਸੇ ’ਚ ਆ ਕੇ ਉਸ ਦੀ ਪਿੱਠ ’ਤੇ ਅੱਤਵਾਦੀ ਲਿਖ ਦਿੱਤਾ। ਪੀੜਤ ਕੈਦੀ ਨੇ ਆਪਣੇ ਨਾਲ ਹੋਏ ਅੱਤਿਆਚਾਰ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)