ਢਿੱਲੋਂ ਤੇ ਆਰੂਸਾ ਦੀ ਵੀਡੀਓ ਜਨਤਕ ਕਰਨ 'ਤੇ ਭਗਵੰਤ ਮਾਨ ਨੂੰ ਢੀਂਡਸਾ ਦੀ ਸਲਾਹ (ਵੀਡੀਓ)
Monday, May 06, 2019 - 12:57 PM (IST)
ਬਰਨਾਲਾ (ਪੁਨੀਤ ਮਾਨ) : ਸੰਗਰੂਰ ਲੋਕ ਸਭਾ ਹਲਕੇ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਵੱਲੋਂ ਨੂੰ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਆਰੂਸਾ ਆਲਮ ਨਾਲ ਵੀਡੀਓ ਜਲਦੀ ਹੀ ਲੋਕਾਂ ਸਾਹਮਣੇ ਲਿਆਉਣ ਦੇ ਮੁੱਦੇ 'ਤੇ ਪਰਮਿੰਦਰ ਸਿੰਘ ਢੀਂਡਸਾ ਨੇ ਮਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਮਾਨ ਨੂੰ ਲੋਕਾਂ ਦੇ ਮੁੱਦੇ 'ਤੇ ਚੋਣ ਲੜਨੀ ਚਾਹੀਦੀ ਹੈ ਨਾ ਕਿ ਕਿਸੇ ਦੀ ਨਿੱਜੀ ਜ਼ਿੰਦਗੀ 'ਤੇ ਸਵਾਲ ਚੁੱਕਣੇ ਚਾਹੀਦੇ ਹਨ।
ਇਸ ਦੌਰਾਨ ਢਿੱਲੋਂ ਨੇ ਭੱਠਲ ਵੱਲੋਂ ਨੌਜਵਾਨ ਦੇ ਥੱਪੜ ਮਾਰਨ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਸਵਾਲ ਪੁੱਛਣ ਦਾ ਹੱਕ ਹੁੰਦਾ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਨਾਖੁਸ਼ ਹਨ ਅਤੇ ਇਸੇ ਕਾਰਨ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਦੱਸ ਦੇਈਏ ਕਿ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਅੱਜ ਬਰਨਾਲਾ ਦੇ ਵੱਖ-ਵੱਖ ਪਿੰਡਾ ਅਤੇ ਸ਼ਹਿਰਾਂ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ।