ਬਰਨਾਲਾ ਵਿਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

Thursday, Jan 02, 2025 - 02:37 PM (IST)

ਬਰਨਾਲਾ ਵਿਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ’ਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ’ਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ’ਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)

ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਹੋਈ ਭਵਿੱਖਬਾਣੀ

ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਬਰਨਾਲਾ ’ਚ ਜੋ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਣਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਪਹਿਲਾਂ ਹੀ ਚੱਲ ਰਹੇ ਹਨ, ਉਨ੍ਹਾਂ ਦੇ ਮਾਲਕ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News