ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਦੇ ਨੌਜਵਾਨ ਦਾ ਮਨੀਲਾ ’ਚ ਕਤਲ

Friday, May 21, 2021 - 06:16 PM (IST)

ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਦੇ ਨੌਜਵਾਨ ਦਾ ਮਨੀਲਾ ’ਚ ਕਤਲ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਬਰਨਾਲਾ ਜ਼ਿਲ੍ਹੇ ਦੇ ਪਿੰਡ ਜੋਧਪੁਰ ਦੇ ਨੌਜਵਾਨ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਵਾਸੀ ਜੋਧਪੁਰ ਪਿਛਲੇ 10 ਸਾਲਾਂ ਤੋਂ ਮਨੀਲਾ ਵਿਖੇ ਰਹਿ ਰਿਹਾ ਸੀ। ਉਸ ਦਾ ਭਰਾ ਵੀ ਉਸ ਦੇ ਨਾਲ ਮਨੀਲਾ ਵਿਚ ਰਹਿੰਦਾ ਸੀ। ਪਰ ਪਿਤਾ ਦੇ ਬੀਮਾਰ ਹੋਣ ਕਾਰਨ ਉਸ ਦਾ ਭਰਾ ਇਸ ਸਮੇਂ ਪਿੰਡ ਵਿਚ ਹੀ ਆਇਆ ਹੋਇਆ ਸੀ।

ਇਹ ਵੀ ਪੜ੍ਹੋ:  ਰਿਹਾਈ ਤੋਂ ਬਾਅਦ ਪਹਿਲੀ ਵਾਰ ਪਿੰਡ ਉਦੇਕਰਨ ਪੁੱਜਾ ਦੀਪ ਸਿੱਧੂ, ਕਿਸਾਨ ਅੰਦੋਲਨ ’ਤੇ ਦਿੱਤਾ ਵੱਡਾ ਬਿਆਨ

ਉਥੇ ਦੋਵੇਂ ਭਰਾ ਫਾਈਨਾਂਸ ਦਾ ਕੰਮ ਕਰਦੇ ਹਨ। ਪ੍ਰਗਟ ਸਿੰਘ ਨੇ ਵਿਆਹ ਵੀ ਮਨੀਲਾ ਦੀ ਕੁੜੀ ਨਾਲ ਕਰਵਾਇਆ ਸੀ। ਉਸ ਦੇ ਦੋ ਬੱਚੇ ਸਨ। ਅੱਜ ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੂੰ ਗੋਲੀਆਂ ਮਾਰੀਆਂ ਗਈਆਂ। ਉਸਦੇ ਤਿੰਨ ਗੋਲੀਆਂ ਲੱਗੀਆਂ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ। ਉਹ ਕੁਝ ਸਮਾਂ ਪਹਿਲਾਂ ਆਪਣੇ ਪਿੰਡ ਵੀ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਆਇਆ ਸੀ। ਪਿੰਡ ਵਾਸੀਆਂ ਨਾਲ ਉਹ ਦਿਲੋਂ ਪਿਆਰ ਕਰਦਾ ਸੀ। ਇਸ ਕਰਕੇ ਪਿੰਡ ਵਿਚ ਗਮ ਦਾ ਮਾਹੌਲ ਸੀ।

ਇਹ ਵੀ ਪੜ੍ਹੋ:  ਗਿੱਦੜਬਾਹਾ ਹਲਕੇ ਵਿਚ ਬਲੈਕ ਫੰਗਸ ਦੇ 2 ਸ਼ੱਕੀ ਕੇਸ, ਇਕ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News