ਸਿੱਧੂ ਨੇ ਚੁਕਾਈ ਨਵੇਂ ਸਰਪੰਚਾਂ-ਪੰਚਾਂ ਨੂੰ ਸਹੁੰ

01/11/2019 5:10:01 PM

ਬਰਨਾਲਾ (ਪੁਨੀਤ)—ਬਰਨਾਲਾ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਅਤੇ ਜ਼ਿਲਾ ਪਰੀਸ਼ਦ ਮੈਂਬਰਾਂ ਨੂੰ ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਦੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਅੱਜ ਦਿ ਐਕਸੀਡੇਂਟਲ ਪ੍ਰਾਈਮ ਮਿਨਿਸਟਰ ਜਿਹੜੀ ਮੂਵੀ ਰਿਲੀਜ਼ ਹੋਈ ਹੈ, ਉਹ ਭਾਜਪਾ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜਿਸ ਸੀ.ਬੀ.ਆਈ. ਦੇ ਡਾਇਰੈਕਟਰ ਆਲੋਕ ਵਰਮਾ ਨੂੰ ਉਨ੍ਹਾਂ ਦੇ ਅਹੁਦੇ 'ਤੇ ਬਹਾਲ ਕੀਤਾ ਸੀ, ਉਸ ਨੂੰ 54 ਘੰਟੇ ਬਾਅਦ ਹੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰਾਫੇਲ ਘਪਲੇ ਦਾ ਜਵਾਬ ਭਾਜਪਾ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਅਵਾਰਾ ਪਸ਼ੂਆਂ ਕਾਰਨ ਰੋਜ਼ ਹੋ ਰਹੇ ਹਾਦਸਿਆਂ ਨੂੰ ਹਲਕੇ 'ਚ ਲੈਂਦੇ ਹੋਏ ਕਿਹਾ ਕਿ ਇਹ ਪੂਰੇ ਭਾਰਤ 'ਚ ਹੋ ਰਹੇ ਹਨ। 

ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਕਿਹਾ ਕਿ ਪਾਰਟੀ ਜੇਕਰ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਲੜਨ ਦਾ ਆਦੇਸ਼ ਦਿੰਦੀ ਹੈ ਤਾਂ ਉਹ ਸੰਗਰੂਰ ਤੋਂ ਲੋਕ ਸਭਾ ਚੋਣਾਂ ਲੜ ਸਕਦੇ ਹਨ।


Shyna

Content Editor

Related News