ਹਵਸ ਦੇ ਭੁੱਖੇ ਵਿਅਕਤੀ ਦੀ ਕਰਤੂਤ, ਬਰਫ਼ ਦੇਣ ਬਹਾਨੇ ਘਰ 'ਚ ਦਾਖਲ ਹੋ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Monday, Aug 17, 2020 - 04:28 PM (IST)

ਹਵਸ ਦੇ ਭੁੱਖੇ ਵਿਅਕਤੀ ਦੀ ਕਰਤੂਤ, ਬਰਫ਼ ਦੇਣ ਬਹਾਨੇ ਘਰ 'ਚ ਦਾਖਲ ਹੋ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਬਰਨਾਲਾ (ਵਿਵੇਕ ਸਿੰਧਵਾਨੀ) : ਬਰਨਾਲਾ 'ਚ ਇਕ ਵਿਅਕਤੀ ਵਲੋਂ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਦੇਹਰਾਦੂਨ 'ਚ ਹੋਏ ਗੋਲਡ ਕੱਪ ਨੇ ਬਦਲ ਦਿੱਤੀ ਸੀ ਮਹਿੰਦਰ ਸਿੰਘ ਧੋਨੀ ਦੀ ਜ਼ਿੰਦਗੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੂੜੇਕੇ ਕਲਾਂ ਦੇ ਪੁਲਸ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨਾਬਾਲਗਾ ਨੇ ਬਿਆਨ ਦਰਜ ਕਰਵਾਏ ਕਿ ਕੁਝ ਦਿਨ ਪਹਿਲਾਂ ਉਹ ਘਰ 'ਚ ਇਕੱਲੀ ਸੀ। ਇਸ ਦੌਰਾਨ ਸ਼ਾਮ 6 ਵਜੇ ਗੁਰਤੇਜ ਸਿੰਘ ਮਮਨਾ ਉਸਦੇ ਘਰ ਬਰਫ਼ ਦੇਣ ਲਈ ਆਇਆ। ਜਦੋਂ ਉਹ ਬਰਫ਼ ਲੈਣ ਲਈ ਕਮਰੇ 'ਚੋਂ ਭਾਂਡਾ ਲੈਣ ਲਈ ਗਈ ਤਾਂ ਦੋਸ਼ੀ ਕਮਰੇ 'ਚ ਆ ਗਿਆ ਤੇ ਦਰਵਾਜ਼ਾ ਬੰਦ ਕਰ ਲਿਆ, ਜਿਥੇ ਉਸ ਨੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕੀਤਾ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਗੁਰਤੇਜ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋਂ : ਗੁਰੂ ਨਾਨਕ ਦੇਵ ਹਸਪਤਾਲ 'ਚ ਕੋਰੋਨਾ ਮਰੀਜ਼ ਨੇ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਇਥੇ ਦੱਸ ਦੇਈਏ ਕਿ ਬੀਤੀ 15 ਅਗਸਤ ਨੂੰ ਅਬੋਹਰ 'ਚ ਵੀ ਮਤਰੇਏ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੀੜਤਾ ਕੁੜੀ ਦੀ ਮਾਤਾ ਨੇ ਦੱਸਿਆ ਕਿ ਉਸਦਾ 8 ਸਾਲ ਪਹਿਲਾਂ ਤਲਾਕ ਹੋ ਗਿਆ ਸੀ, ਜਿਥੇ ਉਸਦੀ ਇਕ 13 ਸਾਲ ਦੀ ਕੁੜੀ ਸੀ। ਬਾਅਦ 'ਚ ਉਸਨੇ ਦੁਸ਼ਿਅੰਤ ਸਿੰਘ ਪੁੱਤਰ ਮੋਹਨ ਲਾਲ ਵਾਸੀ ਕੈਲਾਸ਼ ਨਗਰ ਅਬੋਹਰ ਦੇ ਨਾਲ ਵਿਆਹ ਕਰ ਲਿਆ ਸੀ। ਉਸਨੇ ਦੱਸਿਆ ਕਿ 12 ਅਗਸਤ ਨੂੰ ਉਸਦਾ ਪਤੀ ਉਸਦੀ ਨਾਬਾਲਗ ਕੁੜੀ ਨੂੰ ਕਾਰ 'ਚ ਬਿਠਾ ਕੇ ਪਿੰਡ ਲਿਜਾਣ ਦੀ ਗੱਲ ਕਹਿ ਕੇ ਲੈ ਗਿਆ। ਸਵੇਰੇ ਜਦ ਉਸਦੀ ਕੁੜੀ ਵਾਪਸ ਆਈ ਤਾਂ ਉਸਨੇ ਦੱਸਿਆ ਕਿ ਉਸਦੇ ਮਤਰੇਏ ਪਿਤਾ ਨੇ ਉਸ ਨਾਲ ਕਾਰ 'ਚ ਹੀ ਜਬਰ-ਜ਼ਨਾਹ ਕੀਤਾ ਹੈ। ਥਾਣਾ ਨੰ. 2 ਪੁਲਸ ਨੇ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।


author

Baljeet Kaur

Content Editor

Related News