ਬਰਨਾਲਾ : 8 ਗ੍ਰਾਮ ਚਿੱਟੇ ਸਮੇਤ 2 ਵਕੀਲ ਗ੍ਰਿਫਤਾਰ (ਵੀਡੀਓ)

07/12/2019 9:32:53 AM

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ, ਪੁਨੀਤ ਮਾਨ) : ਬਰਨਾਲਾ ਪੁਲਸ ਨੇ 8 ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਦੋਵੇਂ ਨੌਜਵਾਨ ਪੇਸ਼ੇ ਤੋਂ ਵਕੀਲ ਹਨ। ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਇੰਚਾਰਜ ਹਾਕਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਅਵਤਾਰ ਵਾਸੀ ਖੀਵਾ ਖੁਰਦ ਜ਼ਿਲਾ ਮਾਨਸਾ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ। ਭੀਖੀ ਰੋਡ 'ਤੇ ਸ਼ਕਤੀ ਪੈਲੇਸ ਨਜ਼ਦੀਕ ਪੁਲਸ ਨੇ ਨਾਕਾ ਲਾਇਆ ਹੋਇਆ ਸੀ। ਸ਼ੱਕ ਦੇ ਆਧਾਰ 'ਤੇ ਜਦੋਂ ਕਾਰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਕਾਰ ਸਵਾਰ ਦੋਵੇਂ ਨੌਜਵਾਨਾਂ ਤੋਂ ਅੱਠ ਗ੍ਰਾਮ ਚਿੱਟਾ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਇਨ੍ਹਾਂ ਦੱਸਿਆ ਕਿ ਉਨ੍ਹਾਂ ਲਾਅ ਦੀ ਡਿਗਰੀ ਹਾਸਲ ਕੀਤੀ ਹੋਈ ਹੈ। ਦੋਵੇਂ ਨੌਜਵਾਨਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁੱਛਗਿੱਛ 'ਚ ਉਨ੍ਹਾਂ ਕੋਲੋਂ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

cherry

This news is Content Editor cherry