ਨਵੇਂ ਸਾਲ ਮੌਕੇ ਬਰਨਾਲਾ ਪੁਲਸ ਦੀ ਸਖ਼ਤ ਚੈਕਿੰਗ!
Thursday, Jan 01, 2026 - 04:33 PM (IST)
ਬਰਨਾਲਾ (ਪੁਨੀਤ ਮਾਨ): ਬਰਨਾਲਾ ਜ਼ਿਲ੍ਹੇ ਦੇ SSP ਮੁਹੰਮਦ ਸਰਫਰਾਜ਼ ਆਲਮ ਦੇ ਹੁਕਮਾਂ 'ਤੇ, ਤਪਾ ਮੰਡੀ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਸਮੇਤ ਇਕ ਪੁਲਸ ਟੀਮ ਨੇ ਨਵੇਂ ਸਾਲ ਦੀ ਸ਼ਾਮ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਘਰਾਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਵਾਹਨਾਂ ਦੀ ਜਾਂਚ ਦੌਰਾਨ ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਦੇ ਚਾਲਾਨ ਕੱਟੇ ਗਏ। ਸੁਰੱਖਿਆ ਕਾਰਨਾਂ ਕਰਕੇ ਕੀਤੀ ਗਈ ਚੈਕਿੰਗ ਦੌਰਾਨ ਕੁਝ ਵਾਹਨਾਂ ਵਿਚ ਤੇਜ਼ਧਾਰ ਹਥਿਆਰ ਵੀ ਮਿਲੇ। ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪੁਲਸ ਨੇ ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਵਿਰੁੱਧ ਕਾਰਵਾਈ ਕੀਤੀ ਅਤੇ ਘਰਾਂ ਦੀ ਤਲਾਸ਼ੀ ਲਈ। ਤਪਾ ਮੰਡੀ ਦੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਸਾਲ ਦੀ ਸ਼ਾਮ ਮੁਹਿੰਮ ਦੇ ਹਿੱਸੇ ਵਜੋਂ ਘਰਾਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ, ਜਦੋਂ ਕਿ ਕਈਆਂ ਨੂੰ ਚੇਤਾਵਨੀ ਦੇ ਕੇ ਛੱਡਿਆ ਜਾ ਰਿਹਾ ਹੈ। ਉਨ੍ਹਾਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਲਾਕੇ ਵਿਚ ਨਸ਼ਾ ਵੇਚਦਾ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਤੋਂ ਇਲਾਵਾ, ਤਪਾ ਪੁਲਸ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਜੂਦ ਸਨ।
