ਬਰਨਾਲਾ ''ਚ ਮਨਾਇਆ ਗਿਆ ਪੁਲਸ ਯਾਦਗਾਰੀ ਦਿਵਸ

Tuesday, Oct 21, 2025 - 04:30 PM (IST)

ਬਰਨਾਲਾ ''ਚ ਮਨਾਇਆ ਗਿਆ ਪੁਲਸ ਯਾਦਗਾਰੀ ਦਿਵਸ

ਬਰਨਾਲਾ (ਪੁਨੀਤ ਮਾਨ): ਸਾਰੇ ਦੇਸ਼ ਵਿਚ 21 ਅਕਤੂਬਰ ਨੂੰ ਪੁਲਸ ਯਾਦਗਾਰੀ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਨ ਸਨਮਾਨ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਬਰਨਾਲਾ ਵਿਖੇ ਵੀ ਅੱਜ ਜ਼ਿਲ੍ਹਾ ਬਰਨਾਲਾ ਪੁਲਸ ਵੱਲੋਂ ਪੁਲਸ ਯਾਦਗਾਰੀ ਦਿਵਸ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਮਨਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ

ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਪੁਲਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਾਂ। ਇਨ੍ਹਾਂ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ ਅੱਜ 27 ਪਰਿਵਾਰਾਂ ਨੂੰ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਫੋਰਸ ਸਾਡਾ ਪਰਿਵਾਰ ਹੈ, ਪੰਜਾਬ ਪੁਲਸ ਉਨ੍ਹਾਂ ਵਾਸਤੇ ਸਦਾ ਖੜੀ ਹੈ। 21 ਅਕਤੂਬਰ ਨੂੰ ਸ਼ਹੀਦਾਂ ਨੂੰ ਪ੍ਰਣਾਮ ਕਰਕੇ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਜਾਂਦਾ ਹੈ। ਉਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਵੀ ਇਹ ਮਹਿਸੂਸ ਹੁੰਦਾ ਹੈ ਕਿ ਪੰਜਾਬ ਪੁਲਸ ਅੱਜ ਵੀ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਾਂਦੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਸਮੇਤ ਹੋਰ ਵੀ ਉੱਚ ਅਧਿਕਾਰੀ ਮੌਜੂਦ ਸਨ।

 


author

Anmol Tagra

Content Editor

Related News