ਪੁਲਸ ਹਿਰਾਸਤ ’ਚੋਂ ਭੱਜਣ ਵਾਲੇ ਹਵਾਲਾਤੀ ’ਤੇ ਪਰਚਾ

05/12/2018 5:33:14 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)-ਥਾਣਾ ਸਿਟੀ ਬਰਨਾਲਾ ਵਿਖੇ ਬੰਦ ਇਕ ਹਵਾਲਾਤੀ ਦੀ ਤਬੀਅਤ ਵਿਗੜਣ ’ਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਜਿੱਥੋਂ ਉਹ ਪੁਲਸ ਹਿਰਾਸਤ ’ਚੋਂ ਫਰਾਰ ਹੋ ਗਿਆ। ਪੁਲਸ ਪਾਰਟੀ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰਦਿਆਂ ਉਸ ਵਿਰੁੱਧ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸੁਖਵਿੰਦਰਪਾਲ ਨੇ ਦੱਸਿਆ ਕਿ ਰੋਹਿਤ ਕੁਮਾਰ ਪੁੱਤਰ ਰਾਮ ਯਾਦਵ ਵਾਸੀ ਸੇਖਾ ਰੋਡ ਗਲੀ ਨੰਬਰ 4 ਬਰਨਾਲਾ ਇਕ ਮੁਕੱਦਮੇ ’ਚ ਕਥਿਤ ਦੋਸ਼ੀ ਹੋਣ ਕਾਰਨ ਥਾਣਾ ਸਿਟੀ ਬਰਨਾਲਾ ਵਿਖੇ ਹਵਾਲਾਤ ’ਚ ਬੰਦ ਸੀ। ਉਸ ਨੂੰ ਪੇਟ ’ਚ ਜ਼ਿਆਦਾ ਦਰਦ ਅਤੇ ਤਬੀਅਤ ਖਰਾਬ ਹੋਣ ਕਾਰਨ ਪੁਲਸ ਕਰਮਚਾਰੀ ਦਵਾਈ ਦਿਵਾਉਣ ਲਈ ਸਿਵਲ ਹਸਪਤਾਲ ਬਰਨਾਲਾ ਪਹੁੰਚੇ ਤਾਂ ਉਹ ਇਕਦਮ ਪੁਲਸ ਹਿਰਾਸਤ ’ਚੋਂ ਫਰਾਰ ਹੋ ਗਿਆ। ਪੁਲਸ ਪਾਰਟੀ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰਦਿਆਂ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਹੈ।
®®