ਕੇਜਰੀਵਾਲ ਦੀ ਰੈਲੀ 'ਚ ਕੱਟੀਆਂ ਗਈਆਂ ਸੈਂਕੜੇ ਲੋਕਾਂ ਦੀਆਂ ਜੇਬਾਂ

Monday, Jan 21, 2019 - 01:26 PM (IST)

ਕੇਜਰੀਵਾਲ ਦੀ ਰੈਲੀ 'ਚ ਕੱਟੀਆਂ ਗਈਆਂ ਸੈਂਕੜੇ ਲੋਕਾਂ ਦੀਆਂ ਜੇਬਾਂ

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)— ਆਮ ਆਦਮੀ ਪਾਰਟੀ ਨੇ ਬੀਤੇ ਦਿਨ ਬਰਨਾਲਾ ਵਿਚ ਰੈਲੀ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਆਗਾਜ਼ ਕਰ ਦਿੱਤਾ ਹੈ। ਇਸ ਰੈਲੀ ਵਿਚ 'ਆਪ' ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ।

ਰੈਲੀ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਦੇ ਬਾਵਜੂਦ ਵੀ ਸ਼ਰਾਰਤੀ ਅਨਸਰ ਆਪਣੀਆਂ ਕੋਸ਼ਿਸ਼ਾਂ ਵਿਚ ਕਾਮਯਾਬ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰੈਲੀ ਵਿਚ ਸੈਂਕੜੇ ਲੋਕਾਂ ਦੀਆਂ ਜੇਬਾਂ ਕੱਟੀਆ ਗਈਆਂ ਹਨ। ਦੱਸ ਦੇਈਏ ਕਿ ਰੈਲੀ ਲਈ ਬਰਨਾਲਾ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਨਾਲ ਕੀਤੀ ਅਤੇ ਉਨ੍ਹਾਂ ਨੇ ਆਪਣੇ ਭਾਸ਼ਣ 'ਚ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਗੱਲ ਕਹੀ।


author

cherry

Content Editor

Related News