ਸੁਖਬੀਰ ਬਾਦਲ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ : ਭਗਵੰਤ ਮਾਨ (ਵੀਡੀਓ)

Sunday, Jan 20, 2019 - 04:32 PM (IST)

ਬਰਨਾਲਾ— ਪੰਜਾਬ ਵਿਚ ਆਮ ਆਦਮੀ ਪਾਰਟੀ 'ਚ ਮਚੇ ਘਮਾਸਾਨ ਵਿਚਕਾਰ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਰਨਾਲਾ ਰੈਲੀ 'ਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ। ਇਸ ਦੌਰਾਨ ਮੰਚ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀਆਂ ਅਤੇ ਕਾਂਗਰਸੀਆਂ 'ਤੇ ਸ਼ਬਦੀ ਹਮਲੇ ਵੀ ਕੀਤੇ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਦੱਸਿਆ ਅਤੇ ਕਿਹਾ ਕਿ ਜਦੋਂ ਜਨਤਾ ਨੇ 2014 ਵਿਚ ਪਹਿਲੀ ਵਾਰ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਜਿਤਾਇਆ ਸੀ ਤਾਂ ਉਨ੍ਹਾਂ ਨੂੰ ਬੋਲਣਾ ਨਹੀਂ ਸੀ ਆਉਂਦਾ। ਲੋਕਾਂ ਦੀਆਂ ਮੁਸੀਬਤਾਂ ਨੇ ਉਨ੍ਹਾਂ ਨੂੰ ਬੋਲਣਾ ਸਿਖਾਇਆ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ਵਿਚ ਆਪਣੇ ਖੇਤਰ ਦੀ ਹਰ ਸਮੱਸਿਆ ਨੂੰ ਵੱਧ-ਚੜ੍ਹ ਕੇ ਚੁੱਕਿਆ ਹੈ ਅਤੇ ਅੱਜ ਤੱਕ ਜਿੰਨਾਂ ਵੀ ਫੰਡ ਮਿਲਿਆ ਹੈ ਉਸ ਨੂੰ ਵਿਕਾਸ ਕਾਰਜਾਂ 'ਤੇ ਖਰਚ ਕੀਤਾ ਹੈ।

ਇਸ ਦੌਰਾਨ ਮਾਨ ਨੇ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ। ਜੇਕਰ ਉਨ੍ਹਾਂ ਦੇ ਵਿਰੋਧੀ ਪੁਰਾਣੀ ਵੀਡੀਓ ਦਿਖਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਜਨਤਾ ਨੂੰ ਇੱਥੋਂ ਸਮਝ ਜਾਣਾ ਚਾਹੀਦਾ ਹੈ ਕਿ ਇਹ ਸਭ ਝੂਠ ਹੈ। ਇਸ ਦੌਰਾਨ ਸਟੇਜ 'ਤੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਹਰਪਾਲ ਚੀਮਾ, ਮਨਜੀਤ ਬਿਲਾਸਪੁਰ, ਜਸਟਿਸ ਜ਼ੋਰਾ ਸਿੰਘ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਆਦਿ ਮੌਜੂਦ ਸਨ।


author

cherry

Content Editor

Related News