ਪੰਜਾਬ 'ਚ ਪੈਰਾ ਮਿਲਟਰੀ ਫੋਰਸ ਭੇਜੇ ਚੋਣ ਕਮਿਸ਼ਨ : ਬੈਂਸ (ਵੀਡੀਓ)

03/11/2019 5:14:35 PM

ਬਰਨਾਲਾ(ਪੁਨੀਤ)— ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਭਾਰਤੀ ਚੋਣ ਕਮਿਸ਼ਨ ਤੋਂ ਪੰਜਾਬ ਵਿਚ ਪੈਰਾ ਮਿਲਟਰੀ ਫੋਰਸ ਭੈਜੇ ਜਾਣ ਦੀ ਮੰਗ ਕੀਤੀ ਹੈ। ਬਰਨਾਲਾ ਵਿਖੇ ਪਾਰਟੀ ਦਫਤਰ ਦਾ ਉਦਘਾਟਨ ਕਰਨ ਪੁੱਜੇ ਬੈਂਸ ਦਾ ਕਹਿਣਾ ਹੈ ਕਿ ਸੱਤਾਧਾਰੀ ਕਾਂਗਰਸ ਚੋਣਾਂ ਦੌਰਾਨ ਸੂਬੇ ਵਿਚ ਗੁੰਡਾਗਰਦੀ ਕਰ ਸਕਦੀ ਹੈ, ਜਿਸ ਲਈ ਕਮਿਸ਼ਨ ਨੂੰ ਸੁਰੱਖਿਆ ਦੇ ਇੰਤਜ਼ਾਮ ਪੂਰੇ ਰਖਣੇ ਚਾਹੀਦੇ ਹਨ।

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਹੇਠ ਚੋਣ ਲੜਨ ਵਾਲੇ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗਠਜੋੜ ਵਲੋਂ ਸਿਰਫ ਸਾਫ ਸੁਥਰੇ ਉਮੀਦਵਾਰ ਹੀ ਚੋਣ ਮੈਦਾਨ ਵਿਚ ਭੇਜੇ ਜਾਣਗੇ। ਦੱਸਦਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਐਤਵਾਰ ਨੂੰ ਲੋਕ ਸਭਾ ਚੋਣਾਂ ਦਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ 11 ਅਪ੍ਰੈਲ ਤੋਂ 19 ਮਈ ਤੱਕ ਸੱਤ ਪੜਾਵਾਂ ਵਿਚ ਵੋਟਾਂ ਪੈਣਗੀਆਂ ਅਤੇ ਗਿਣਤੀ 23 ਮਈ ਨੂੰ ਹੋਵੇਗੀ ਅਤੇ ਇਸੇ ਦਿਨ ਹੀ ਨਤੀਜੇ ਆਉਣਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਸੱਤਵੇਂ ਪੜਾਅ ਵਿਚ 19 ਮਈ ਨੂੰ ਹੋਵੇਗੀ।


cherry

Content Editor

Related News