ਬਰਨਾਲਾ 'ਚ ਔਰਤ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼
Saturday, Apr 06, 2019 - 02:25 PM (IST)
ਬਰਨਾਲਾ (ਮੱਘਰ ਪੁਰੀ) : ਬਰਨਾਲਾ ਵਿਚ ਇਕ ਔਰਤ ਨਾਲ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੀੜਤਾ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਪੀੜਤਾ ਨੇ ਦੱਸਿਆ ਕਿ ਜਦੋਂ ਉਹ ਘਰ ਵਿਚ ਇਕੱਲੀ ਸੀ ਤਾਂ ਪਿੰਡ ਦਾ ਨੌਜਵਾਨ ਉਸ ਦੇ ਘਰ ਆਇਆ ਅਤੇ ਉਸ ਨੇ ਕੁੱਟਮਾਰ ਕਰਕੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ ਕੀਤੀ। ਜਿਵੇਂ ਹੀ ਉਸ ਦਾ ਪਤੀ ਘਰ ਆਇਆ ਤਾਂ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਦੇ ਪਤੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਦੀ ਪਤਨੀ ਦੀ ਕੁੱਟਮਾਰ ਕੀਤੀ ਹੈ ਅਤੇ ਜਬਰ-ਜ਼ਨਾਹ ਕਰਨ ਦੀ ਕੋਸ਼ਿਸ ਕੀਤੀ ਹੈ, ਜਿਸ ਦੀ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਅਧਾਰ 'ਤੇ ਇਕ ਵਿਅਕਤੀ ਖਿਲਾਫ ਧਾਰਾ 376 ਅਤੇ 511 ਅਧੀਨ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।