5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ

Tuesday, Feb 28, 2023 - 02:48 PM (IST)

5 ਸਾਲ ਪਹਿਲਾਂ ਵਿਦੇਸ਼ ਗਏ ਬਰਨਾਲਾ ਦੇ ਨੌਜਵਾਨ ਦਾ ਜਨਮਦਿਨ ਮੌਕੇ ਗੋਲ਼ੀਆਂ ਮਾਰ ਕੇ ਕਤਲ

ਬਰਨਾਲਾ (ਵਿਵੇਕ) : ਪਿੰਡ ਛੀਨੀਵਾਲਾ ਕਲਾਂ ਦੇ ਨੌਜਵਾਨ ਦਾ ਮਨੀਲਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ (26) ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਕਿ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ ਗਿਆ ਸੀ। ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨਾਲ ਸਬੰਧਿਤ ਇਸ ਨੌਜਵਾਨ ਨੂੰ ਉਸਦੇ ਭਰਾ ਵਲੋਂ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਗਿਆ ਸੀ, ਜੋ ਕੁਝ ਮਹੀਨੇ ਬਾਅਦ ਪਿੰਡ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ। ਜਾਣਕਾਰੀ ਮੁਤਾਬਕ ਮਨੀਲਾ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਗੋਲ਼ੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਜਿਸ ਰਾਤ ਕੁਲਵਿੰਦਰ ਸਿੰਘ ਦਾ ਕਤਲ ਹੋਇਆ, ਉਸ ਦਿਨ ਨੌਜਵਾਨ ਦਾ ਜਨਮਦਿਨ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਸ਼ੁੱਕਰਵਾਰ ਦੀ ਸਵੇਰੇ 2 ਵਜੇ ਦੇ ਕਰੀਬ 2 ਵਿਅਕਤੀਆਂ ਨੇ ਦਿੱਤੀ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਭੜਕੇ ਰਾਜਾ ਵੜਿੰਗ, ਟਵੀਟ ਕਰ ਕਹੀ ਵੱਡੀ ਗੱਲ

ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਕੁਲਵਿੰਦਰ ਸਿੰਘ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਉੱਥੇ ਪਈ ਹੋਈ ਸੀ। ਉਸ ਦੇ ਮੱਥੇ 'ਤੇ ਇਕ ਗੋਲ਼ੀ ਮਾਰੀ ਹੋਈ ਸੀ ਜਦਕਿ ਉਸਦੇ ਪੱਟ ਅਤੇ ਹੱਥ 'ਤੇ ਵੀ ਗੋਲ਼ੀਆਂ ਦੇ ਨਿਸ਼ਾਨ ਸਨ। ਜਾਣਕਾਰੀ ਮੁਤਾਬਕ ਉਸ ਦੀ ਲਾਸ਼ ਕੋਲ ਇਕ ਕਾਲੇ ਰੰਗ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ 'ਚ ਸੋਗ ਦੀ ਲਹਿਰ ਦੋੜ ਗਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪਰਿਵਾਰ ਮ੍ਰਿਤਕ ਕੁਲਵਿੰਦਰ ਦੀ ਲਾਸ਼ ਨੂੰ ਭਾਰਤ ਲਿਆਉਣ 'ਚ ਅਸਮਰੱਥ ਹੈ। 

ਇਹ ਵੀ ਪੜ੍ਹੋ- ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


author

Simran Bhutto

Content Editor

Related News