ਪੰਜਾਬ 'ਚ ਵੱਡੀ ਵਾਰਦਾਤ: ਟਿਊਸ਼ਨ ਪੜ੍ਹ ਕੇ ਆ ਰਹੇ ਮੁੰਡੇ 'ਤੇ ਚੱਲੀਆਂ ਤਾਬੜਤੋੜ ਗੋਲੀਆਂ

Saturday, Nov 28, 2026 - 01:04 PM (IST)

ਪੰਜਾਬ 'ਚ ਵੱਡੀ ਵਾਰਦਾਤ: ਟਿਊਸ਼ਨ ਪੜ੍ਹ ਕੇ ਆ ਰਹੇ ਮੁੰਡੇ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇਲਾਕੇ 'ਕੱਲੂ ਅਖਾੜਾ' ਵਿੱਚ ਨਸ਼ੇ ਦੀ ਹਾਲਤ 'ਚ ਇੱਕ ਵਿਅਕਤੀ ਵੱਲੋਂ ਟਿਊਸ਼ਨ ਤੋਂ ਘਰ ਵਾਪਸ ਆ ਰਹੇ ਮਾਸੂਮ ਬੱਚੇ 'ਤੇ ਤਾਬੜਤੋੜ ਫਾਇਰਿੰਗ ਕਰਨ ਦੀ ਘਟਨਾ ਵਾਪਰੀ ਹੈ । ਇਸ ਘਟਨਾ ਦੌਰਾਨ ਬੱਚਾ ਵਾਲ-ਵਾਲ ਬਚ ਗਿਆ, ਜਦਕਿ ਉਸ ਨੂੰ ਬਚਾਉਣ ਲਈ ਅੱਗੇ ਆਏ ਇੱਕ ਵਿਅਕਤੀ ਦੇ ਹੱਥ 'ਚ ਗੋਲੀ ਆਰ-ਪਾਰ ਹੋ ਗਈ।

ਇਹ ਵੀ ਪੜ੍ਹੋ-ਦਹਿਲ ਜਾਣਾ ਸੀ ਪੰਜਾਬ: ਡਰੋਨ ਗਤੀਵਿਧੀ ਤੋਂ ਬਾਅਦ ਇਸ ਪਿੰਡ 'ਚੋਂ 4 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ

ਜਾਣਕਾਰੀ ਅਨੁਸਾਰ ਬੱਚਾ ਆਪਣੀ ਸਕੂਟੀ 'ਤੇ ਟਿਊਸ਼ਨ ਪੜ੍ਹ ਕੇ ਵਾਪਸ ਆ ਰਿਹਾ ਸੀ। ਰਸਤੇ ਵਿੱਚ ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ ਵਿਅਕਤੀ ਨੇ ਬੱਚੇ ਨੂੰ ਰੋਕ ਕੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਬਹਿਸ ਵਧਣ ਤੋਂ ਬਾਅਦ ਮੁਲਜ਼ਮ ਗੁੱਸੇ ਵਿੱਚ ਆ ਕੇ ਆਪਣੀ ਕਾਰ ਵਿੱਚੋਂ ਪਿਸਤੌਲ ਕੱਢ ਲਿਆਇਆ ਅਤੇ ਬੱਚੇ ਵੱਲ ਤਕਰੀਬਨ 8 ਰਾਊਂਡ ਫਾਇਰ ਕਰ ਦਿੱਤੇ। ਜਦੋਂ ਇੱਕ ਵਿਅਕਤੀ ਬੱਚੇ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਗੋਲੀ ਉਸਦੇ ਹੱਥ 'ਚੋਂ ਆਰ-ਪਾਰ ਹੋ ਗਈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ-GNDU ਵਿਦਿਆਰਥੀਆਂ ਲਈ ਵੱਡੀ ਖਬਰ: 28 ਨਵੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਇਸ ਘਟਨਾ ਦੀ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਹਨ, ਜਿਸ ਵਿੱਚ ਮੁਲਜ਼ਮ ਕਾਰ ਵੱਲ ਭੱਜਦਾ ਅਤੇ ਪਿਸਤੌਲ ਕੱਢ ਕੇ ਬੱਚੇ ਵੱਲ ਫਾਇਰਿੰਗ ਕਰਦਾ ਦਿਖਾਈ ਦਿੱਤਾ। ਫਾਇਰਿੰਗ ਤੋਂ ਬਾਅਦ ਮੁਲਜ਼ਮ ਆਪਣਾ ਪਿਸਤੌਲ ਉੱਥੇ ਹੀ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਜ਼ਿਆਦਾ ਨਸ਼ੇ ਵਿੱਚ ਹੋਣ ਕਾਰਨ ਉਹ ਕੁਝ ਦੂਰੀ 'ਤੇ ਜਾ ਕੇ ਡਿੱਗ ਪਿਆ। ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਉਸਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਘਟਨਾ ਦੀ ਇਤਲਾਹ ਮਿਲਦਿਆਂ ਹੀ ਥਾਣਾ ਸੀ-ਡਿਵੀਜ਼ਨ ਦੀ ਪੁਲਸ ਮੌਕੇ 'ਤੇ ਪਹੁੰਚੀ। ਏ.ਐੱਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ: ਸੋਨੇ ਦੇ ਗਹਿਣਿਆਂ ਲਈ ਦੋਸਤ ਦਾ ਕਰ'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News