ਹੁਣ ਵਿਦੇਸ਼ਾਂ 'ਚ ਮਹਿਕੇਗੀ ਪੰਜਾਬ ਦੀ ਬਾਸਮਤੀ, ਪਹਿਲੀ ਵਾਰ ਤਾਇਨਾਤ ਹੋਣਗੇ ਕਿਸਾਨ ਮਿੱਤਰ

Saturday, May 06, 2023 - 01:22 PM (IST)

ਹੁਣ ਵਿਦੇਸ਼ਾਂ 'ਚ ਮਹਿਕੇਗੀ ਪੰਜਾਬ ਦੀ ਬਾਸਮਤੀ, ਪਹਿਲੀ ਵਾਰ ਤਾਇਨਾਤ ਹੋਣਗੇ ਕਿਸਾਨ ਮਿੱਤਰ

ਪੰਜਾਬ - ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਉਗਾਈ ਜਾਣ ਵਾਲੀ ਬਾਸਮਤੀ ਹੁਣ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਆਪਣਾ ਗੁਆਚਿਆ ਦਬਦਬਾ ਮੁੜ ਹਾਸਲ ਕਰਨ ਜਾ ਰਹੀ ਹੈ। ਪੰਜਾਬ ਦੀ ਬਾਸਮਤੀ ਦੀ ਮਹਿਕ ਹੁਣ ਵਿਦੇਸ਼ਾਂ ਤੱਕ ਪਹੁੰਚੇਗੀ। ਦੱਸ ਦੇਈਏ ਕਿ ਖੇਤੀਬਾੜੀ ਵਿਭਾਗ ਨੇ ਅੰਮ੍ਰਿਤਸਰ ਦੇ ਚੌਗਾਵਾਂ ਬਲਾਕ ਵਿੱਚ ਨਿਰਯਾਤ ਗੁਣਵੱਤਾ ਵਾਲੀ ਜੈਵਿਕ ਬਾਸਮਤੀ ਤਿਆਰ ਕਰਨ ਲਈ ਇੱਕ ਪਾਇਲਟ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਪੰਜਾਬ ਹਰ ਸਾਲ 23 ਤੋਂ 24 ਲੱਖ ਟਨ ਬਾਸਮਤੀ ਵਿਦੇਸ਼ਾਂ ਨੂੰ ਨਿਰਯਾਤ ਕਰਦਾ ਹੈ। ਪੰਜਾਬ ਦੀ ਬਾਸਮਤੀ ਦੀਆਂ 1121 ਅਤੇ 1718 ਕਿਸਮਾਂ ਦੀ ਸਭ ਤੋਂ ਵੱਧ ਮੰਗ ਹੈ। ਸਭ ਤੋਂ ਵਧੀਆ ਝਾੜ ਮਾਝਾ ਖੇਤਰ ਵਿੱਚ ਹੈ।

ਇਹ ਵੀ ਪੜ੍ਹੋ - ਐਪਲ ਦੇ CEO ਨੇ ਬੰਨ੍ਹੇ ਭਾਰਤ ਦੀਆਂ ਤਾਰੀਫ਼ਾਂ ਦੇ ਪੁਲ਼, ਨਾਲ ਹੀ ਕਹਿ ਦਿੱਤੀ ਇਹ ਗੱਲ

ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦਾ 73 ਹਜ਼ਾਰ ਹੈਕਟੇਅਰ ਰਕਬਾ ਵਧਾਇਆ ਗਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਿਛਲੇ ਸਾਲ ਇੱਕ ਲੱਖ ਅੱਠ ਹਜ਼ਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤੀ ਗਈ ਸੀ। ਇਸ ਵਾਰ ਜ਼ਿਲ੍ਹੇ ਵਿੱਚ 1 ਲੱਖ 81 ਹਜ਼ਾਰ ਹੈਕਟੇਅਰ ਰਕਬੇ ਵਿੱਚ ਖੇਤੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤੋਂ ਇਲਾਵਾ ਪਹਿਲੀ ਵਾਰ 365 ਕਿਸਾਨ ਮਿੱਤਰਾਂ ਨੂੰ ਬਾਸਮਤੀ ਦੀ ਖੇਤੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ, ਜੋ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਵਰਤੋਂ ਕੀਤੇ ਬਿਨਾਂ ਜੈਵਿਕ ਬਾਸਮਤੀ ਉਗਾਉਣ ਦੇ ਮਾਰਗਦਰਸ਼ਨਾਂ ਬਾਰੇ ਜਾਣਕਾਰੀ ਦੇਣਗੇ। 

ਇਹ ਵੀ ਪੜ੍ਹੋ - ਜਹਾਜ਼ 'ਚ ਸਫ਼ਰ ਕਰਨ ਵਾਲਿਆਂ ਲਈ ਚਿੰਤਾਜਨਕ ਖ਼ਬਰ, ਮਹਿੰਗੀ ਹੋ ਸਕਦੀ ਹੈ ਹਵਾਈ ਯਾਤਰਾ, ਜਾਣੋ ਵਜ੍ਹਾ

ਖੇਤੀਬਾੜੀ ਵਿਭਾਗ ਨੇ ਇਸ ਪ੍ਰਾਜੈਕਟ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਨੂੰ ਐਕਸਪੋਰਟ ਜ਼ੋਨ ਵਜੋਂ ਵਿਕਸਤ ਕਰਨ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਜ਼ੋਨ ਵਿੱਚ ਬਾਸਮਤੀ ਦੀਆਂ ਅਜਿਹੀਆਂ ਕਿਸਮਾਂ ਪੈਦਾ ਕੀਤੀਆਂ ਜਾਣਗੀਆਂ, ਜਿਨ੍ਹਾਂ ਦੀ ਵਿਦੇਸ਼ਾਂ ਖ਼ਾਸ ਕਰਕੇ ਅਰਬ ਦੇਸ਼ਾਂ ਵਿੱਚ ਵਧੇਰੇ ਮੰਗ ਕੀਤੀ ਜਾਂਦੀ ਹੈ। ਇੱਥੇ ਪੈਦਾ ਹੋਣ ਵਾਲੀ ਬਾਸਮਤੀ ਵਿੱਚ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਬਿਲਕੁਲ ਵੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਤਰਨਤਾਰਨ ਵਿੱਚ ਕੀਟਨਾਸ਼ਕਾਂ ਦੀ ਪਰਖ ਕਰਨ ਲਈ ਇੱਕ ਲੈਬਾਰਟਰੀ ਬਣਾਈ ਜਾਵੇਗੀ, ਜੋ ਅਗਲੇ ਸਾਲ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗੀ।

ਇਹ ਵੀ ਪੜ੍ਹੋ - ਪਿਛਲੇ 3 ਸਾਲਾਂ ’ਚ ਆਨਲਾਈਨ ਵਿੱਤੀ ਧੋਖਾਦੇਹੀ ਦਾ ਸ਼ਿਕਾਰ ਬਣੇ 39 ਫ਼ੀਸਦੀ ਭਾਰਤੀ ਪਰਿਵਾਰ

ਨੋਟ: ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ।

 


author

rajwinder kaur

Content Editor

Related News