ਬੱਸੀ ਪਠਾਣਾ ਦੇ ਕਟਿਹਰਾ ਮੁਹੱਲਾ ਵਿਖੇ 3 ਮਾਮਲੇ ਆਏ ਪਾਜ਼ੇਟਿਵ

Tuesday, Aug 18, 2020 - 06:28 PM (IST)

ਬੱਸੀ ਪਠਾਣਾ ਦੇ ਕਟਿਹਰਾ ਮੁਹੱਲਾ ਵਿਖੇ 3 ਮਾਮਲੇ ਆਏ ਪਾਜ਼ੇਟਿਵ

ਬੱਸੀ ਪਠਾਣਾ (ਰਾਜਕਮਲ) : ਬੱਸੀ ਪਠਾਣਾ ਵਿਖੇ ਕੋਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਅਤੇ ਅੱਜ ਫਿਰ ਕਟਿਹਰਾ ਮੁਹੱਲਾ ਵਿਖੇ 3 ਮਾਮਲੇ ਪਾਜ਼ੇਟਿਵ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੀ ਹੋਮੀਓਪੈਥੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸਿਵਲ ਹਸਪਤਾਲ ਤੇ ਹੋਰ ਵੱਖ-ਵੱਖ ਇਲਾਕਿਆਂ ਵਿਚ 55 ਆਮ ਸੈਂਪਲ ਅਤੇ 17 ਰੈਪਿਡ ਸੈਂਪਲ ਲਏ ਗਏ ਸੀ, ਜਿਨ੍ਹਾਂ ਵਿਚੋਂ 3 ਪੇਜ਼ੀਟਿਵ ਪਾਏ ਗਏ ਹਨ ਅਤੇ ਇਨ੍ਹਾਂ ਸਾਰਿਆਂ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਬੱਸੀ ਪਠਾਣਾ ਵਿਖੇ ਕੋਰੋਨਾ ਮਹਾਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਨੂੰ ਹੋਰ ਸਖ਼ਤੀ ਨਾਲ ਅਮਲ ਵਿਚ ਲਿਆਉਣ ਦੀ ਲੋੜ ਹੈ ਤਾਂ ਜੋ ਇਸ ਦੇ ਗ੍ਰਾਫ਼ ਵਿਚ ਕਮੀ ਲਿਆਈ ਜਾ ਸਕੇ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਾਜ਼ੇਟਿਵ ਮਾਮਲਿਆਂ ਦਾ ਪਤਾ ਲਗਾ ਕੇ ਸਮੇਂ ਸਿਰ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ।


author

Gurminder Singh

Content Editor

Related News