ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਸੰਭਾਲਿਆ ਬਸਤੀ ਬਾਵਾ ਖੇਲ ਥਾਣੇ ਦਾ ਚਾਰਜ
Thursday, Jan 16, 2025 - 02:01 PM (IST)
ਜਲੰਧਰ (ਕੁੰਦਨ, ਪੰਕਜ) : ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਥਾਣਾ ਬਸਤੀ ਬਾਵਾ ਖੇਲ ਦਾ ਚਾਰਜ ਸੰਭਾਲ ਲਿਆ ਹੈ। ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਜਲੰਧਰ 'ਚ ਆਪਣੀਆਂ ਸੇਵਾਵਾਂ ਦੇਣ ਆਏ ਹਨ। ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਥਾਣੇ ਬਸਤੀ ਬਾਵਾ ਖੇਲ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸਮੇਂ ਆਪਣੀ ਕੋਈ ਵੀ ਸਮੱਸਿਆ ਲੈ ਕੇ ਉਨ੍ਹਾਂ ਕੋਲ ਆ ਸਕਦੇ ਹਨ।
ਮਨਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ 'ਚ ਗਲਤ ਕੰਮ ਅਤੇ ਗੁੰਡਾ ਕਿਸਮ ਦੇ ਲੋਕਾਂ ਨਾਲ ਉਹ ਸਖ਼ਤੀ ਨਾਲ ਪੇਸ਼ ਆਉਣਗੇ। ਉਨ੍ਹਾਂ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਇਲਾਕੇ 'ਚ ਨਸ਼ਾ ਕਰਨ ਅਤੇ ਵੇਚਣ ਵਾਲੇ ਲੋਕਾਂ 'ਤੇ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।