ਭੇਤਭਰੀ ਹਾਲਤ ’ਚ 2 ਬੱਚਿਆਂ ਦੀ ਮਾਂ ਦੀ ਮੌਤ, ਪੇਕੇ ਪਰਿਵਾਰ ਨੇ ਲਾਏ ਮਾਰਨ ਦੇ ਦੋਸ਼

Wednesday, Apr 13, 2022 - 01:45 PM (IST)

ਭੇਤਭਰੀ ਹਾਲਤ ’ਚ 2 ਬੱਚਿਆਂ ਦੀ ਮਾਂ ਦੀ ਮੌਤ, ਪੇਕੇ ਪਰਿਵਾਰ ਨੇ ਲਾਏ ਮਾਰਨ ਦੇ ਦੋਸ਼

ਬਟਾਲਾ (ਮਠਾਰੂ) - ਸਥਾਨਕ ਮੁਰਗੀ ਮੁਹੱਲਾ ਇਲਾਕੇ ’ਚ ਦੋ ਬੱਚਿਆਂ ਦੀ ਮਾਂ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਰਵਣ ਸਿੰਘ ਵਾਸੀ ਧਰਮਪੁਰਾ ਕਾਲੋਨੀ ਅੰਮ੍ਰਿਤਸਰ ਨੇ ਦੱਸਿਆ ਕਿ ਉਸ ਦੀ ਕੁੜੀ ਨਿਸ਼ਾ ਦਾ ਵਿਆਹ ਰਣਜੀਤ ਸਿੰਘ ਦੇ ਨਾਲ 10 ਸਾਲ ਪਹਿਲਾਂ ਮੁਰਗੀ ਮੁਹੱਲਾ ਬਟਾਲਾ ਵਿਖੇ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਘਰ ਇਕ ਲੜਕੀ ਅਤੇ ਲੜਕੇ ਨੇ ਜਨਮ ਲਿਆ। 

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਸਰਵਨ ਸਿੰਘ ਨੇ ਦੱਸਿਆ ਕਿ ਉਸ ਦਾ ਸਾਰਾ ਪਰਿਵਾਰ ਕਥਿਤ ਤੌਰ ’ਤੇ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦਿਆਂ ਮਾਰ ਕੁਟਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਟੈਲੀਫੋਨ ਆਇਆ ਕਿ ਤੁਹਾਡੀ ਕੁੜੀ ਦੀ ਤਬੀਅਤ ਖ਼ਰਾਬ ਹੈ। ਜਦੋਂ ਅਸੀਂ ਉਸ ਦੇ ਸਹੁਰੇ ਘਰ ਪਹੁੰਚੇ ਤਾਂ ਨਿਸ਼ਾ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਸਰਵਨ ਸਿੰਘ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਕੁੜੀ ਨੂੰ ਜ਼ਹਰਿਲੀ ਚੀਜ਼ ਦੇ ਕੇ ਮਾਰਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਜਾਇਦਾਦ ਦੀ ਖ਼ਾਤਰ ਪਿਓ ਨੇ ਆਪਣੀ ਕੁੜੀ, ਜਵਾਈ ਤੇ 6 ਮਹੀਨੇ ਦੀ ਦੋਹਤੀ ਦਾ ਕੀਤਾ ਕਤਲ

ਇਸ ਮਾਮਲੇ ਨੂੰ ਲੈ ਕੇ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏ.ਐੱਸ.ਆਈ. ਵਿਜੇ ਕੁਮਾਰ ਤੁਰੰਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਮ੍ਰਿਤਕ ਨਿਸ਼ਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਸਟਰ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਅਤੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਚੌਕੀ ਇੰਚਾਰਜ ਏ.ਐੱਸ.ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨਿਸ਼ਾ ਦੇ ਭਰਾ ਸੁਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਫਿਲਹਾਲ ਇਸ ਮਾਮਲੇ ਸਬੰਧੀ 174 ਦੀ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ


author

rajwinder kaur

Content Editor

Related News