ਬਟਾਲਾ ’ਚ 2 ਮੰਜ਼ਿਲਾ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

12/08/2021 12:48:19 PM

ਬਟਾਲਾ (ਸਾਹਿਲ) : ਅੱਜ ਮੂੰਹਨੇਰੇ ਬਟਾਲਾ ਦੇ ਮੁਹੱਲਾ ਦਾਰਾ ਸਲਾਮ ਵਿਖੇ 2 ਮੰਜ਼ਿਲਾ ਦੁਕਾਨ ਨੂੰ ਭਿਆਨਕ ਅੱਗ ਲੱਗ ਜਾਣ ਕਾਰਨ ਦੁਕਾਨ ’ਚ ਪਿਆ ਸਾਰਾ ਸਾਮਾਨ ਸੁੜ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਗ ਬਾਣੀ ਨੂੰ ਜਾਣਕਾਰੀ ਦਿੰਦਿਆਂ ਚਾਂਦ ਜਨਰਲ ਸਟੋਰ ਦੇ ਮਾਲਕ ਚਾਂਦ ਪੁੱਤਰ ਸੁਭਾਸ਼ ਕੁਮਾਰ ਵਾਸੀ ਮੁਹੱਲਾ ਦਾਰਾ ਸਲਾਮ ਬਟਾਲਾ ਨੇ ਦੱਸਿਆ ਕਿ ਉਸਦੀ ਮੁਹੱਲਾ ਦਾਰਾ ਸਲਾਮ ਵਿਖੇ ਦੋ ਮੰਜ਼ਿਲਾ ਦੁਕਾਨ ਹੈ । ਬੀਤੀ ਰਾਤ ਸਾਢੇ 10 ਵਜੇ ਦੇ ਕਰੀਬ ਉਹ ਆਪਣੀ ਦੁਕਾਨ ਨੂੰ ਬੰਦ ਕਰਕੇ ਘਰ ਚਲਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਖ਼ਾਲ੍ਹੀ ਜੇਬਾਂ ਦੇਖ ਗੁੱਸੇ ’ਚ ਆਏ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਮਜ਼ਦੂਰ, ਦਿੱਤੀ ਦਰਦਨਾਕ ਮੌਤ

ਉਸ ਨੇ ਦੱਸਿਆ ਕਿ ਮੂੰਹ ਨੇਰੇ 3 ਵਜੇ ਦੇ ਕਰੀਬ ਉਸਨੂੰ ਗੁਆਂਢੀਆਂ ਨੇ ਫੋਨ ’ਤੇ ਜਾਣਕਾਰੀ ਦਿੱਤੀ ਕਿ ਤੁਹਾਡੀ ਦੁਕਾਨ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਹੈ, ਜਿਸ ’ਤੇ ਉਹ ਤੁਰੰਤ ਆਪਣੀ ਦੁਕਾਨ ’ਤੇ ਆਇਆ ਅਤੇ ਦੁਕਾਨ ਖੋਲ੍ਹੀ ਤਾਂ ਦੇਖਿਆ ਕਿ ਅੰਦਰ ਲੱਗੀ ਹੋਈ ਹੈ। ਦੁਕਾਨ ਮਾਲਕ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੂੰ ਸੂਚਨਾ ਦੇਣ ਲਈ ਫੋਨ ਕੀਤਾ ਤਾਂ ਉਨ੍ਹਾਂ ਦਾ ਫੋਨ ਨਹੀਂ ਮਿਲਿਆ। ਉਹ ਖੁਦ ਫਾਇਰ ਬ੍ਰਿਗੇਡ ਦੇ ਬਟਾਲਾ ਸਥਿਤ ਦਫ਼ਤਰ ਵਿਖੇ ਪਹੁੰਚਿਆ ਅਤੇ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਨਾਲ ਲੈ ਕੇ ਆਇਆ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਪੀੜਤ ਦੁਕਾਨਦਾਰ ਚਾਂਦ ਨੇ ਦੱਸਿਆ ਕਿ 5 ਘੰਟੇ ਦੀ ਭਾਰੀ ਜੱਦੋ-ਜਹਿਦ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਲੋਂ ਅੱਗ ’ਤੇ ਕਾਬੂ ਪਾ ਲਿਆ ਗਿਆ ਪਰ ਤਦ ਤੱਕ ਉਸਦੀ ਦੋ ਮੰਜ਼ਿਲਾ ਦੁਕਾਨ ਸੜ ਕੇ ਸੁਆਹ ਹੋ ਚੁੱਕੀ ਸੀ। ਉਸ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਤਾਂ ਪਤਾ ਨਹੀਂ ਚੱਲ ਸਕਿਆ, ਲੇਕਿਨ ਫਿਲਹਾਲ ਉਸਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਕਰਨੀ ਉਸ ਲਈ ਬਹੁਤ ਹੀ ਮੁਸ਼ਕਿਲ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

rajwinder kaur

This news is Content Editor rajwinder kaur