ਟਿੱਪਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

Friday, Nov 09, 2018 - 02:09 PM (IST)

ਟਿੱਪਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਬਟਾਲਾ (ਸਾਹਿਲ) : ਅੱਜ ਜਲੰਧਰ ਰੋਡ ਜੋਹਲ ਹਸਪਤਾਲ ਦੇ ਸਾਹਮਣੇ ਇਕ ਟਿੱਪਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਰਣਜੋਧ ਸਿੰਘ ਜੋਧਾ ਪੁੱਤਰ ਜੋਗਿੰਦਰ ਸਿੰਘ ਵਾਸੀ ਚਾਹਲ ਖੁਰਦ ਜੋ ਬਟਾਲਾ ਵਿਖੇ ਏ. ਸੀ ਮੈਕੇਨਿਕ ਦਾ ਕੰਮ ਕਰਦਾ ਹੈ ਅਤੇ ਅੱਜ ਆਪਣੇ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੇ ਜਾ ਰਿਹਾ ਸੀ। ਜਦੋਂ ਉਹ ਜੋਹਲ ਹਸਪਤਾਲ ਕੋਲ ਪੁੱਜਾ ਤਾਂ ਪਿਛੋ ਆ ਰਹੇ ਇਕ ਟਿੱਪਰ ਨੰਬਰ. ਪੀ.ਬੀ. 02 ਬੀ. ਐੱਮ. 9344 ਨੇ ਰਣਜੋਧ ਸਿੰਘ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸਦੀ ਮੌਤ ਹੋ ਗਈ।  

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਂਕੀ ਬੱਸ ਸਟੈਂਡ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਅਤੇ ਟਰੱਕ ਵਾਲੇ ਦੇ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  
 
 


author

Baljeet Kaur

Content Editor

Related News