ਸਰਬੱਤ ਦਾ ਭਲਾ ਟਰੱਸਟ ਕਲਾਨੌਰ ''ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਤ 52 ਫੁੱਟ ਉੱਚਾ ਸਮਾਰਕ
Wednesday, Dec 02, 2020 - 09:39 AM (IST)
ਬਟਾਲਾ (ਮਠਾਰੂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਐੱਸ. ਪੀ. ਸਿੰਘ. ਓਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ 'ਚ ਉਸਾਰੇ ਜਾਣ ਵਾਲੇ 52 ਫ਼ੁੱਟ ਉੱਚੇ ਮਿਊਜੀਅਮ ਅਤੇ ਘੰਟਾ ਘਰ ਦਾ ਨੀਂਹ ਪੱਥਰ ਰੱਖਿਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ
ਇਸ ਸਬੰਧੀ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਟਰੱਸਟ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਨੂੰ ਸਮਰਪਤ ਉਸਾਰੇ ਜਾਣ ਵਾਲੇ ਅਜਾਇਬਘਰ 'ਤੇ ਖੰਡੇ ਦੇ ਰੂਪ 'ਚ ਇਕ ਵਿਸ਼ਾਲ ਘੰਟਾ ਘਰ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਘੰਟਾ ਘਰ ਦੀ ਉੱਚਾਈ 37.5 ਫੁੱਟ ਹੋਵੇਗੀ ਜਦ ਕਿ ਮਿਊਜੀਅਮ ਸਮੇਤ ਪੂਰੀ ਇਮਾਰਤ ਦੀ ਉਚਾਈ 52 ਫੁੱਟ ਹੋਵੇਗੀ। ਇਸ ਸਮੁੱਚੇ ਸਮਾਰਕ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ 80 ਲੱਖ ਤੋਂ ਵਧੇਰੇ ਖਰਚ ਆਵੇਗਾ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਕਲਾਨੌਰ ਵਿਖੇ ਸਮਾਰਕ ਬਣਾਉਣ ਵਾਲੀ ਜਗ੍ਹਾਂ ਦੀ ਚੋਣ ਕਰ ਲਈ ਗਈ ਹੈ ਅਤੇ ਜਲਦ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ ਸਮੇਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਦਾ ਵੱਡਾ ਐਲਾਨ, ਇੰਝ ਕਰਨਗੇ ਕਾਨੂੰਨੀ ਮਦਦ