ਬਲੈਰੋ ਦੀ ਲਪੇਟ ''ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਜ਼ਖ਼ਮੀ

Tuesday, Dec 01, 2020 - 10:01 AM (IST)

ਬਲੈਰੋ ਦੀ ਲਪੇਟ ''ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਬਟਾਲਾ (ਸਾਹਿਲ): ਦੇਰ ਸ਼ਾਮ ਅੱਡਾ ਦਾਲਮ ਨਜ਼ਦੀਕ ਤੇਜ਼ ਰਫ਼ਤਾਰ ਬਲੈਰੋ ਦੀ ਲਪੇਟ 'ਚ ਆਉਣ ਨਾਲ ਪਤੀ ਦੀ ਮੌਤ ਅਤੇ ਪਤਨੀ ਗੰਭੀਰ ਜ਼ਖ਼ਮੀ ਹੋ ਗਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਰਾਤ ਤੋਂ ਲਾਗੂ ਹੋਵੇਗਾ ਨਾਈਟ ਕਰਫ਼ਿਊ, ਜਾਣੋ ਜਾਰੀ ਹੋਏ ਹੋਰ ਦਿਸ਼ਾ-ਨਿਰਦੇਸ਼ਾਂ ਬਾਰੇ

ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਰਣਜੋਧ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਦਾਲਮ ਨੰਗਲ ਆਪਣੀ ਪਤਨੀ ਨੂੰ ਮੋਟਰਸਾਈਕਲ 'ਤੇ ਲੈ ਕੇ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਅੱਡਾ ਦਾਲਮ ਨਜ਼ਦੀਕ ਪੁੱਜੇ ਤਾਂ ਡੇਰਾ ਬਾਬਾ ਨਾਨਕ ਤੋਂ ਬਟਾਲਾ ਵੱਲ ਨੂੰ ਆ ਰਹੀ ਇਕ ਤੇਜ਼ ਰਫ਼ਤਾਰ ਬਲੈਰੋ ਨੰਬਰ ਪੀ .ਬੀ. 02 ਡੀ. ਐਲ 4400, ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮਾਂਗਾ ਸਰਾਂ ਚਲਾ ਰਿਹਾ ਸੀ, ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਹਰਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਹਰ ਵਿਅਕਤੀ ਦੀ ਆਵਾਜ਼ ਨੂੰ ਸੁਣਨਾ ਸਰਕਾਰ ਦਾ ਹੈ ਫ਼ਰਜ਼: ਕੈਪਟਨ


author

Baljeet Kaur

Content Editor

Related News