ਕਾਰ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਜ਼ਖਮੀ

Sunday, Feb 04, 2018 - 10:23 AM (IST)

ਕਾਰ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਜ਼ਖਮੀ

ਬਟਾਲਾ (ਸੈਂਡੀ/ਕਲਸੀ) - ਸ਼ਨੀਵਾਰ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ।
ਜਾਣਕਾਰੀ ਮੁਤਾਬਕ ਚੈਨ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਕੋਟਲੀ ਸੂਰਤ ਮੱਲ੍ਹੀ ਅੱਜ ਸਵੇਜੇ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਪੈਦਲ ਸੜਕ ਪਾਰ ਕਰ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਕਾਰ ਸਵਾਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਇਹ ਜ਼ਖ਼ਮੀ ਹੋ ਗਿਆ। ਇਸ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ।


Related News