ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
Tuesday, Nov 16, 2021 - 06:55 PM (IST)
ਬਟਾਲਾ/ਸ਼੍ਰੀ ਹਰਗੋਬਿੰਦਪੁਰ (ਬੇਰੀ, ਸਾਹਿਲ) - ਅੱਜ ਸਵੇਰੇ ਬਟਾਲਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਉਸ ਵੇਲੇ ਦਿਲ-ਕੰਬਾਊ ਹਾਦਸਾ ਵਾਪਰ ਗਿਆ, ਜਦੋਂ ਸੰਤੁਲਨ ਵਿਗੜਣ ਕਾਰਨ ਬਹੁਤ ਤੇਜ਼ ਰਫ਼ਤਾਰ ਕਾਰ ਦੇ ਚੀਥੜੇ ਉੱਡਣ ਤੋਂ ਬਾਅਦ ਉਸ ਦੇ ਦੋ ਟੋਟੇ ਹੋ ਗਏ। ਇਸ ਹਾਦਸੇ ’ਚ ਕਾਰ ਸਵਾਰ ਇਕੋ ਪਰਿਵਾਰ ਦੇ 3 ਜੀਆਂ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ - ਸੁਖਬੀਰ ਬਾਦਲ ਦਾ CM ਚੰਨੀ 'ਤੇ ਵੱਡਾ ਹਮਲਾ, ਕਿਹਾ ‘ਮੁੰਡਾ ਚਲਾਉਂਦਾ ਕਰੋੜਾਂ ਦੀ ਗੱਡੀ ਤੇ ਖ਼ੁਦ ਲੈਂਦਾ ਰੇਤੇ ਦਾ ਪੈਸਾ’
ਇਸ ਸੰਬੰਧੀ ਪੁਲਸ ਨੂੰ ਦਿੱਤੀ ਜਾਣਕਾਰੀ ’ਚ ਸੁਖਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਤੇਜਾ ਖੁਰਦ ਨੇ ਦੱਸਿਆ ਕਿ ਉਸ ਦੀ ਕੁੜੀ ਦਾ ਵਿਆਹ ਸੀ। ਵਿਆਹ ’ਚ ਉਸ ਦੇ ਰਿਸ਼ਤੇਦਾਰ, ਉਸ ਦੀ ਸਾਲੀ ਦਾ ਮੁੰਡਾ ਵਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਉਸ ਦੀ ਸਾਲੀ ਦਾ ਜਵਾਈ ਜਤਿੰਦਰ ਪਾਲ ਸਿੰਘ ਪੁੱਤਰ ਲਾਲ ਸਿੰਘ ਅਤੇ ਉਸ ਦੀ ਮਾਸੀ ਦਾ ਦੋਹਤਾ ਗੁਰਤੇਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਗੱਡੀ ਨੰ.ਯੂ.ਪੀ.22ਏ.ਐੱਸ..7193 ’ਤੇ ਸਵਾਰ ਹੋ ਕੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ
ਉਸ ਨੇ ਦੱਸਿਆ ਕਿ ਅੱਜ ਸਵੇਰੇ ਉਹ ਪਿੰਡ ਤੋਂ ਵਾਪਸ ਜਾਣ ਲਈ ਗੱਡੀ ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਬਟਾਲਾ-ਸ਼੍ਰੀ ਹਰਗੋਬਿੰਦਪੁਰ ਰੋਡ ਪੈਟਰੋਲ ਪੰਪ ਤੋਂ ਇਕ ਮੋਟਰਸਾਈਕਲ ਅਚਾਨਕ ਨਿਕਲਿਆ, ਜਿਸ ਨੂੰ ਬਚਾਉਂਦੇ ਹੋਏ ਇਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ। ਉਨ੍ਹਾਂ ਨੇ ਦੱਸਿਆ ਕਿ ਸੰਤੁਲਨ ਵਿਗੜਨ ਕਾਰਨ ਗੱਡੀ ਸੜਕ ਕਿਨਾਰੇ ਦਰੱਖਤ ’ਚ ਜਾ ਟਕਰਾਈ, ਜਿਸ ਕਾਰਨ ਤਿੰਨਾਂ ਦੀ ਮੌਕੇ ’ਤੇ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ
ਬਿਆਨਕਰਤਾ ਨੇ ਬਿਆਨਾਂ ’ਚ ਅੱਗੇ ਲਿਖਵਾਇਆ ਕਿ ਇਹ ਹਾਦਸਾ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਕਰਕੇ ਵਾਪਰਿਆ ਹੈ। ਓਧਰ ਇਹ ਵੀ ਪਤਾ ਲੱਗਾ ਹੈ ਕਿ ਇਸ ਹਾਦਸੇ ਵਿਚ ਉਕਤ ਕਾਰ ਇਕ ਹੋਰ ਮੋਟਰਸਾਈਕਲ ਸਵਾਰ ਨਾਲ ਟਕਰਾਅ ਗਈ ਸੀ, ਜਿਸਦੇ ਸਿੱਟੇ ਵਜੋਂ ਮੋਟਰਸਾਈਕਲ ਸਵਾਰ ਦੋਵੇਂ ਲੱਤਾਂ ਟੁੱਟਣ ਕਰਕੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਅਮਨਦੀਪ ਸਿੰਘ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।
ਨੋਟ - ਇਸ ਦੁਖ਼ਦ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ