ਕਾਰ ਤੇ ਟਰੱਕ ਦੀ ਭਿਆਨਕ ਟੱਕਰ ''ਚ ਇਕ ਦੀ ਮੌਤ, 4 ਜ਼ਖਮੀ
Monday, Dec 09, 2019 - 02:04 PM (IST)

ਬਟਾਲਾ (ਗੁਰਪ੍ਰੀਤ) : ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ.ਟੀ. ਰੋਡ 'ਤੇ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ 'ਚ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਜਦਕਿ 4 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ 'ਚ ਦੋ ਔਰਤਾਂ ਅਤੇ ਦੋ ਬੱਚੇ ਮੌਜੂਦ ਹਨ, ਜਿਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਦੇ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਕਾਰ ਸਵਾਰ ਜੰਮੂ ਦੇ ਦੱਸੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆਂ ਤਾਂ ਕਾਰ ਸਵਾਰ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ। ਇਸੇ ਦੌਰਾਨ ਕਾਰਨ ਦਾ ਆਚਨਕ ਟਾਇਰ ਫੱਟ ਗਿਆ, ਜਿਸ ਕਾਰਨ ਕਾਰ ਡਵਾਇਡਰ ਨਾਲ ਟਕਰਾਅ ਕੇ ਦੂਜੇ ਪਾਸੇ ਜਾ ਰਹੇ ਟਰਾਲੇ ਨਾਲ ਟਕਾਅ ਗਈ ਤੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।