ਹੰਸਲੀ ਡਰੇਨ ''ਚੋਂ ਵਿਅਕਤੀ ਦੀ ਮਿਲੀ ਲਾਸ਼

Thursday, Aug 27, 2020 - 10:00 AM (IST)

ਹੰਸਲੀ ਡਰੇਨ ''ਚੋਂ ਵਿਅਕਤੀ ਦੀ ਮਿਲੀ ਲਾਸ਼

ਬਟਾਲਾ (ਬੇਰੀ) : ਪੁਲਸ ਨੂੰ ਸਥਾਨਕ ਜੀ. ਟੀ. ਰੋਡ ਵਿਖੇ ਹੰਸਲੀ ਨਾਲੇ 'ਚੋਂ ਇਕ ਵਿਅਕਤੀ ਦੀ ਭੇਤਭਰੀ ਹਾਲਤ 'ਚ ਲਾਸ਼ ਮਿਲੀ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਵ ਰਾਜ ਸਾਨਨ ਪੁੱਤਰ ਸ਼ਿਵ ਕੁਮਾਰ ਵਾਸੀ ਬਟਾਲਾ ਜੋ ਕਿ ਬੀਤੀ 24 ਅਗਸਤ ਤੋਂ ਲਾਪਤਾ ਸੀ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ੱਲੋਂ ਇਕ ਰਿਪੋਰਟ ਨੂੰ ਦਰਜ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਪੁਲਸ ਨੂੰ ਖੁਸ਼ੀ ਵਾਟਿਕਾ ਦੀ ਬੈਕਸਾਈਡ ਹੰਸਲੀ ਨਾਲੇ 'ਚੋਂ ਦੇਵਰਾਜ ਦੀ ਲਾਸ਼ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਸ਼ਰੇਆਮ ਸੜਕ ਵਿਚਕਾਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਬਕਾ ਫ਼ੌਜੀ

ਐੱਸ. ਐੱਚ. ਓ. ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹਵਸ ਦੇ ਭੁੱਖਿਆ ਦੀ ਕਰਤੂਤ: ਫ਼ੈਕਟਰੀ 'ਚ ਦੁਪਹਿਰ ਦੇ ਖਾਣੇ ਸਮੇਂ ਕੁੜੀ ਨਾਲ ਹੈਵਾਨੀਅਤ


author

Baljeet Kaur

Content Editor

Related News