ਬਟਾਲਾ ਦੇ ਇਸ ਮੁਹੱਲੇ ''ਚ ਕੋਰੋਨਾ ਨੇ ਮਚਾਈ ਤੜਥੱਲੀ, ਕੀਤਾ ਗਿਆ ਸੀਲ

Wednesday, Jun 10, 2020 - 04:31 PM (IST)

ਬਟਾਲਾ ਦੇ ਇਸ ਮੁਹੱਲੇ ''ਚ ਕੋਰੋਨਾ ਨੇ ਮਚਾਈ ਤੜਥੱਲੀ, ਕੀਤਾ ਗਿਆ ਸੀਲ

ਬਟਾਲਾ (ਬੇਰੀ) : ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਟਾਲਾ ਦਾ ਮੁਹੱਲਾ ਸੁੰਦਰ ਨਗਰ ਸੀਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਬਟਾਲਾ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਉਨ੍ਹਾਂ ਵਲੋਂ ਡੇਰਾ ਰੋਡ ਸਥਿਤ ਬਟਾਲਾ ਹਸਪਤਾਲ ਦੇ ਨਜ਼ਦੀਕ ਸਥਿਤ ਗਲੀ 'ਚੋਂ 51 ਲੋਕਾਂ ਦੇ ਸੈਂਪਲ ਲਏ ਸਨ, ਜਿਨ੍ਹਾਂ ਦੀ ਰਿਪੋਰਟ ਅੱਜ ਆਈ ਹੈ ਅਤੇ ਉਸ 'ਚ 2 ਪਰਿਵਾਰਾਂ ਦੇ 9 ਜੀਅ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋਂ : ਵਿਦਿਆਰਥੀਆਂ ਨੂੰ ਜਲਦ ਮਿਲਣਗੇ ਸਮਾਰਟਫੋਨ, ਪੰਜਾਬ ਸਰਕਾਰ ਵਲੋਂ ਸਿੱਖਿਆ ਮਹਿਕਮੇ ਨੂੰ ਨਿਰਦੇਸ਼ ਜਾਰੀ

ਉਨ੍ਹਾਂ ਦੱਸਿਆ ਕਿ ਫਿਲਹਾਲ ਕੋਰੋਨਾ ਪਾਜ਼ੇਟਿਵ ਪਾਏ ਲੋਕਾਂ ਨੂੰ ਸਿਵਲ ਹਸਪਤਾਲ 'ਚ ਬਣਾਈ ਆਈਸੋਲੇਸ਼ਨ ਵਾਰਡ 'ਚ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ ਵਿਚ ਜੋ ਲੋਕ ਆਏ ਹੋਣਗੇ, ਉਨ੍ਹਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁਹੱਲਾ ਸੁੰਦਰ ਨਗਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਮੁਹੱਲੇ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋਂ : ਟਿੱਪਰ ਨੇ ਸਕੂਟਰ ਚਾਲਕ ਨੂੰ ਮਾਰੀ ਟੱਕਰ, 1 ਦੀ ਮੌਤ


author

Baljeet Kaur

Content Editor

Related News