ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

Wednesday, Dec 11, 2019 - 03:51 PM (IST)

ਬਟਾਲਾ (ਬੇਰੀ) : ਅੱਜ ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਨੇ ਨਾਗਰਿਕਤਾ ਸੋਧ ਬਿੱਲ (ਸੀ. ਏ. ਬੀ.) ਕੇਂਦਰ ਸਰਕਾਰ ਵਲੋਂ ਪਾਸ ਕੀਤੇ ਜਾਣ ਦੇ ਵਿਰੋਧ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗਾਂਧੀ ਚੌਕ 'ਚ ਪ੍ਰਦਰਸ਼ਨ ਕਰ ਕੇ ਪੁਤਲਾ ਫੂਕਿਆ। ਇਸ ਤੋਂ ਪਹਿਲਾਂ ਕੀਤੀ ਰੈਲੀ ਦੌਰਾਨ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ, ਕਾਮਰੇਡ ਗੁਲਜ਼ਾਰ ਸਿੰਘ ਭੁੰਬਲੀ, ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਬਲਬੀਰ ਸਿੰਘ ਰੰਧਾਵਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕੈਬ ਸਿੱਧੇ ਤੌਰ 'ਤੇ ਮੁਲਾਜ਼ਮ ਵਿਰੋਧੀ ਸੋਧ ਹੈ, ਜਿਸਦਾ ਅਰਥ ਦੇਸ਼ ਨੂੰ ਵੰਡਣਾ ਅਤੇ ਫਿਰਕਾਪ੍ਰਸਤੀ ਫੈਲਾਉਣਾ ਅਤੇ ਦੇਸ਼ ਦਾ ਧਰਮ ਦੇ ਆਧਾਰ 'ਤੇ ਵਿਭਾਜਨ ਕਰਨਾ ਹੈ ਜੋ ਦੇਸ਼ ਦੇ ਲਈ ਘਾਤਕ ਤੇ ਮੰਦਭਾਗਾ ਸਾਬਿਤ ਹੋਵੇਗਾ।

ਉਕਤ ਆਗੂਆਂ ਨੇ ਕਿਹਾ ਕਿ ਭਾਰਤ ਦੇਸ਼ ਸਾਰੇ ਧਰਮਾਂ ਦੇ ਲੋਕਾਂ ਦਾ ਦੇਸ਼ ਹੈ, ਜਿਸਦੇ ਸੰਵਿਧਾਨ ਵਿਚ ਧਰਮ ਨਿਰਪੱਖਤਾ ਤੇ ਸਮਾਜਵਾਦੀ ਦੇਸ਼ ਹੋਣਾ ਲਿਖਿਆ ਗਿਆ ਹੈ ਪਰ ਭਾਜਪਾ ਸਰਕਾਰ ਅਤੇ ਆਰ. ਐੱਸ. ਐੱਸ. ਨਾਗਰਿਕਤਾ ਸੋਧ ਬਿੱਲ ਪਾਸ ਕਰ ਕੇ ਅਤੇ ਦੇਸ਼ ਵਿਚ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਲਾਗੂ ਕਰ ਕੇ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੇ ਮਨਸੂਬੇ ਬਣਾਈ ਬੈਠੀ ਹੈ, ਜਿਸਨੂੰ ਦੇਸ਼ ਦੀ ਖੱਬੀ ਲਹਿਰ ਤੇ ਜਨਤਾ ਕਦੀ ਪੂਰਾ ਨਹੀਂ ਹੋਣ ਦੇਵੇਗੀ। ਅਖੀਰ ਵਿਚ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਨਜ਼ਰਬੰਦੀ ਸੈਂਟਰ ਖੋਲ੍ਹਣ ਦੇ ਕੀਤੇ ਗਏ ਐਲਾਨ ਦੀ ਵੀ ਨਿੰਦਾ ਕੀਤੀ।


Baljeet Kaur

Content Editor

Related News