ਬਟਾਲਾ: ਪਿੰਡ ਮਸਾਣੀਆਂ ''ਚ ਧਰਨਾ ’ਚ ਦੇ ਰਹੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਮਜ਼ਦੂਰਾਂ ''ਤੇ ਹੋਇਆ ਹਮਲਾ

Saturday, Sep 25, 2021 - 01:49 PM (IST)

ਬਟਾਲਾ: ਪਿੰਡ ਮਸਾਣੀਆਂ ''ਚ ਧਰਨਾ ’ਚ ਦੇ ਰਹੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਮਜ਼ਦੂਰਾਂ ''ਤੇ ਹੋਇਆ ਹਮਲਾ

ਬਟਾਲਾ (ਬੇਰੀ) - ਬਟਾਲਾ ਦੇ ਨਜ਼ਦੀਕੀ ਪਿੰਡ ਮਸਾਣੀਆਂ 'ਚ ਪੰਚਾਇਤੀ ਜ਼ਮੀਨ ਦੇ ਤੀਸਰੇ ਹਿੱਸੇ ਦੀ ਡਮੀ ਬੋਲੀ ਦੇ ਵਿਰੁੱਧ ਧਰਨਾ ਦੇ ਰਹੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਮਜ਼ਦੂਰਾਂ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਹਮਲਾਵਰਾਂ ਨੇ ਕਈ ਆਗੂਆਂ ਅਤੇ ਮਜ਼ਦੂਰਾਂ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ

ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੇਂਡੂ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਅਤੇ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਯੁਨੀਅਨ ਵਲੋਂ ਪਿਛਲੇ ਇਕ ਮਹੀਨੇ ਤੋਂ ਵੱਧ ਪਿੰਡ ਮਸਾਣੀਆਂ 'ਚ ਪੰਚਾਇਤੀ ਜ਼ਮੀਨ ਦੇ ਤੀਸਰੇ ਹਿੱਸੇ ਦੀ ਡਮੀ ਬੋਲੀ ਨੂੰ ਰੱਦ ਕਰਵਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਉਨ੍ਹਾਂ ਵਲੋਂ ਬੀ.ਡੀ.ਪੀ.ਓ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਦੇ ਸਾਹਮਣੇ ਵੀ ਧਰਨਾ ਦਿੱਤਾ ਗਿਆ ਸੀ। ਇਸਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਅੱਜ ਸਵੇਰੇ ਜਦ ਯੂਨੀਅਨ ਦੇ ਆਗੂ ਅਤੇ ਮਜ਼ਦੂਰ ਰੋਜ਼ਾਨਾ ਦੀ ਤਰ੍ਹਾਂ ਪਿੰਡ ਮਸਾਣੀਆਂ 'ਚ ਧਰਨਾ ਦੇ ਰਹੇ ਸਨ ਤਾਂ ਕੁਝ ਵਿਅਕਤੀਆਂ ਨੇ ਅਚਾਨਕ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਉਸ ਹਮਲੇ ’ਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਸਥਾਨਕ ਆਗੂ ਇਕਬਾਲ ਸਿੰਘ ਅਤੇ ਬਬਰੇਜ ਸਿੰਘ ਸਮੇਤ ਦਰਜਨ ਦੇ ਕਰੀਬ ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ 'ਚ ਭਰਤੀ ਕਰਵਾਇਆ ਗਿਆ। ਓਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਪੁਲਸ ਪਾਰਟੀ ਸਮੇਤ ਘਟਨਾਸਥਲ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਡੀ.ਐੱਸ.ਪੀ. ਲਲਿਤ ਕੁਮਾਰ ਨੇ ਕਿਹਾ ਕਿ ਪੁਲਸ ਵਲੋਂ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

 


author

rajwinder kaur

Content Editor

Related News