ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

Thursday, May 05, 2022 - 03:17 PM (IST)

ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਬਟਾਲਾ (ਜ.ਬ., ਯੋਗੀ, ਅਸ਼ਵਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਡਾਲੇਚੱਕ ਵਿਖੇ ਅਣਖ ਦੀ ਖਾਤਿਰ ਇਕ ਪਿਓ ਵਲੋਂ ਤਲਾਕਸ਼ੁਦਾ ਧੀ ਨੂੰ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ.ਐੱਚ.ਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪ੍ਰੀਤੀ ਪੁੱਤਰੀ ਲਿਆਕਤ ਮਸੀਹ ਵਾਸੀ ਡਾਲੇਚੱਕ ਤਲਾਕਸ਼ੁਦਾ ਸੀ ਅਤੇ ਇਕ ਬੱਚੇ ਦੀ ਮਾਂ ਸੀ। ਇਹ ਆਪਣੇ ਪੇਕੇ ਘਰ ਰਹਿੰਦੀ ਸੀ। 

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਹੀ ਇਕ ਗੁਆਂਢੀ ਨੌਜਵਾਨ ਨਾਲ ਉਸ ਦਾ ਅਫੇਅਰ (ਪਿਆਰ) ਚਲਦਾ ਆ ਰਿਹਾ ਸੀ, ਜਿਸਦਾ ਕੁੜੀ ਦੇ ਮਾਪੇ ਵਿਰੋਧ ਕਰਦੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਇਸ ਗੱਲ ਤੋਂ ਖਫਾ ਹੋਏ ਕੁੜੀ ਦੇ ਪਿਤਾ ਲਿਆਕਤ ਮਸੀਹ ਅਤੇ ਦਾਦਾ ਬਰਕਤ ਮਸੀਹ ਨੇ ਮਿਲ ਕੇ ਬੀਤੀ ਰਾਤ ਇਸ ਦੇ ਸਿਰ ’ਤੇ ਜ਼ੋਰਦਾਰ ਢੰਗ ਨਾਲ ਇੱਟ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਮ੍ਰਿਤਕਾ ਦੇ ਪਿਤਾ ਅਤੇ ਦਾਦੇ ਵਿਰੁੱਧ ਧਾਰਾ 302 ਆਈ.ਪੀ.ਸੀ ਤਹਿਤ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮਿ੍ਰਤਕਾ ਪ੍ਰੀਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ


author

rajwinder kaur

Content Editor

Related News