ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਜ਼ਿੰਦਗੀ ਸਾਥ ਛੱਡ ਗਈ ਪਰ ਹੱਥ ''ਚ ਹੀ ਰਹਿ ਗਈ ਸਰਿੰਜ

Friday, Jul 10, 2020 - 09:12 AM (IST)

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਜ਼ਿੰਦਗੀ ਸਾਥ ਛੱਡ ਗਈ ਪਰ ਹੱਥ ''ਚ ਹੀ ਰਹਿ ਗਈ ਸਰਿੰਜ

ਬਟਾਲਾ (ਬੇਰੀ) : ਕਾਦੀਆਂ 'ਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਪਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਡਾ ਥਿੰਦ ਧਾਰੀਵਾਲ ਦੇ ਕੋਲ ਨਹਿਰ ਦੇ ਕੰਢੇ 'ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪੁੱਜੇ ਤਾਂ ਜਾਂਚ ਅਤੇ ਪੁੱਛਗਿਛ ਕਰਨ 'ਤੇ ਮ੍ਰਿਤਕ ਨੌਜਵਾਨ ਦੀ ਪਛਾਣ ਹਰਜੀਤ ਸਿੰਘ (26) ਪੁੱਤਰ ਜੋਗਿੰਦਰ ਸਿੰਘ ਵਾਸੀ ਥਿੰਦ ਧਾਰੀਵਾਲ ਵਜੋਂ ਹੋਈ ਹੈ, ਜੋ ਕਿ ਦੋ ਦਿਨ ਪਹਿਲਾਂ ਕਿਤੇ ਗਿਆ ਸੀ। ਮ੍ਰਿਤਕ ਨੌਜਵਾਨ ਦੀ ਬਾਂਹ 'ਚ ਸਰਿੰਜ ਲੱਗੀ ਹੋਈ ਸੀ, ਜਿਸ ਤੋਂ ਇਹੀ ਸਾਬਤ ਹੁੰਦਾ ਹੈ ਕਿ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ।

ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ

PunjabKesari

ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਹਰਜੀਤ ਸਿੰਘ ਨਸ਼ੇ ਦਾ ਆਦੀ ਸੀ ਅਤੇ ਇਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹਰਚੋਵਾਲ ਵਿਖੇ ਹੋਇਆ ਸੀ। ਫਿਲਹਾਲ ਉਕਤ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋਂ : ਪਤਨੀ ਪ੍ਰੇਮੀ ਨਾਲ ਹੋਈ ਫ਼ਰਾਰ ਤਾਂ ਪਤੀ ਨੇ ਖੁਦ ’ਤੇ ਕੀਤਾ ਤਸ਼ੱਦਦ, ਮੌਤ


author

Baljeet Kaur

Content Editor

Related News