ਦੁਖ਼ਦ ਖ਼ਬਰ: ਬਟਾਲਾ ’ਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ

Tuesday, May 17, 2022 - 10:19 AM (IST)

ਦੁਖ਼ਦ ਖ਼ਬਰ: ਬਟਾਲਾ ’ਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ

ਬਟਾਲਾ (ਜ. ਬ., ਯੋਗੀ, ਅਸ਼ਵਨੀ) - ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਪੀਰੋਵਾਲੀ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖ਼ਦ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਗੋਰਾ ਪੁੱਤਰ ਜੱਸਾ ਮਸੀਹ ਵਾਸੀ ਪੀਰੋਵਾਲੀ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚੇ ਰਮੇਸ਼ ਕੁਮਾਰ ਅਤੇ ਵਿਜੇ ਮਸੀਹ ਨੇ ਦੱਸਿਆ ਕਿ ਗੋਰਾ ਨਸ਼ਾ ਕਰਨ ਦਾ ਆਦੀ ਸੀ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ

ਉਸ ਨੇ ਅੱਜ ਪਿੰਡ ਰਾਈਆਂਵਾਲੀ ਵਿਖੇ ਆਪਣੇ ਕਿਸੇ ਦੋਸਤ ਦੇ ਘਰ ਜਾ ਕੇ ਨਸ਼ਾ ਕਰਦਿਆਂ ਵੱਧ ਡੋਜ਼ ਲੈ ਲਈ ਸੀ। ਵੱਧ ਮਾਤਰਾ ’ਚ ਨਸ਼ਾ ਲੈਣ ਕਾਰਨ ਉਸ ਦੀ ਹਾਲਤ ਕਾਫ਼ੀ ਖ਼ਰਾਬ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਨੂੰ ਜਦੋਂ ਪਤਾ ਚੱਲਿਆ ਤਾਂ ਅਸੀਂ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ। ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ ਮਨਬੀਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਉਸ ਦੇ ਦੋਸਤ ਤਲਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ


author

rajwinder kaur

Content Editor

Related News