ਤੇਜ਼ ਰਫਤਾਰ ਕਾਰ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਦੀ ਮੌਤ
Wednesday, Dec 05, 2018 - 06:01 PM (IST)

ਬਟਾਲਾ (ਸਾਹਿਲ) : ਅੱਜ ਧੀਰ ਮੋੜ ਕੋਲ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਜੋਗਿੰਦਰ ਸਿੰਘ (70) ਪੁੱਤਰ ਗੁਰਾ ਸਿੰਘ ਵਾਸੀ ਸ਼ੰਕਰਪੁਰਾ ਮਿਹਨਤ-ਮਜ਼ਦੂਰੀ ਕਰਦਾ ਹੈ ਅਤੇ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਧੀਰ ਮੋੜ ਕੋਲ ਪੁੱਜਾ ਤਾਂ ਇਕ ਤੇਜ਼ ਰਫਤਾਰ ਕਾਰ ਨੇ ਉਸਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।