ਬਟਾਲਾ : ਬਜ਼ੁਰਗ ਵਿਅਕਤੀ ਦਾ ਇੱਟਾਂ ਮਾਰ ਕੇ ਕਤਲ

Saturday, Sep 14, 2019 - 02:18 PM (IST)

ਬਟਾਲਾ : ਬਜ਼ੁਰਗ ਵਿਅਕਤੀ ਦਾ ਇੱਟਾਂ ਮਾਰ ਕੇ ਕਤਲ

ਬਟਾਲਾ (ਬੇਰੀ) : ਬਟਾਲਾ ਦੇ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਦਾ ਗਲ ਘੁੱਟ ਕੇ ਅਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਸੰਧੂ ਨੇ ਦੱਸਿਆ ਕਿ 65 ਸਾਲਾ ਬਜ਼ੁਰਗ ਜਗੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਤਲਵੰਡੀ ਲਾਲ ਸਿੰਘ, ਜੋ ਕਿ ਪਿੰਡ ਬੁਰਜ ਅਰਾਈਆ 'ਚ ਕਿਸੇ ਵਿਅਕਤੀ ਕੋਲ ਪਿਛਲੇ 2 ਮਹੀਨਿਆ ਤੋਂ ਖੇਤਾਂ 'ਚ ਕੰਮ ਕਰਦਾ ਸੀ। ਸ਼ੁੱਕਰਵਾਰ ਉਹ ਕੰਮ 'ਤੇ ਨਹੀਂ ਗਿਆ ਤਾਂ ਉਸ ਨੂੰ ਕੰਮ 'ਤੇ ਬੁਲਾਉਣ ਲਈ ਇਕ ਨੌਜਵਾਨ ਉਸ ਦੇ ਘਰ ਆਇਆ ਤਾਂ ਵੇਖਿਆ ਕਿ ਜਗੀਰ ਸਿੰਘ ਦਾ ਕਿਸੇ ਨੇ ਕਤਲ ਕਰ ਦਿੱਤਾ ਸੀ। ਉਸ ਦੀ ਲਾਸ਼ ਬਿਸਤਰੇ ਤੋਂ ਹੇਠਾਂ ਪਈ ਹੋਈ ਸੀ।

ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾਂ ਲਿਆ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਸਬੰਧੀ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News