ਜਾਅਲੀ ਲਾਟਰੀ ਦਾ ਧੰਦਾ ਕਰਨ ਵਾਲੇ 2 ਗ੍ਰਿਫਤਾਰ

Saturday, Aug 10, 2019 - 04:54 PM (IST)

ਜਾਅਲੀ ਲਾਟਰੀ ਦਾ ਧੰਦਾ ਕਰਨ ਵਾਲੇ 2 ਗ੍ਰਿਫਤਾਰ

ਬਟਾਲਾ (ਬੇਰੀ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਜਾਅਲੀ ਲਾਟਰੀ ਦਾ ਧੰਦਾ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ 2 ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਅਲੀਵਾਲ ਰੋਡ ਵੱਲ ਗਸ਼ਤ ਕਰਦੇ ਜਾ ਰਹੇ ਸਨ ਕਿ ਗੁਪਤਚਰ ਨੇ ਸੂਚਨਾ ਦਿੱਤੀ ਕਿ ਕੁਝ ਵਿਅਕਤੀ ਜਾਅਲੀ ਲਾਟਰੀ ਦਾ ਧੰਦਾ ਕਰਦੇ ਹਨ ਅਤੇ ਭੋਲੇ-ਭਾਲੇ ਲੋਕਾਂ ਨੂੰ ਧੋਖੇ ਨਾਲ ਲੁੱਟਦੇ ਹਨ। ਇਸੇ ਸੂਚਨਾ ਦੇ ਤਹਿਤ ਪੁਲਸ ਮੁਲਾਜ਼ਮਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਅਲੀਵਾਲ ਰੋਡ 'ਤੇ ਛਾਪਾ ਮਾਰਿਆ ਤਾਂ ਉਥੋਂ ਦੋ ਵਿਅਕਤੀਆਂ ਕੁਲਜਿੰਦਰ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਪਿੰਡ ਦੋਧੰਵਾ ਗੁਰਦਾਸਪੁਰ ਅਤੇ ਸ਼ਮੀ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਸਟਾਫ ਰੋਡ ਬਟਾਲਾ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਤੀਸਰਾ ਵਿਅਕਤੀ ਹੈਪੀ ਮਹਾਜਨ ਵਾਸੀ ਬਟਾਲਾ ਮੌਕੇ ਤੋਂ ਫਰਾਰ ਹੋ ਗਿਆ।

ਇੰਸਪੈਕਟਰ ਸ਼ਿਵ ਕੁਮਾਰ ਨੇ ਅੱਗੇ ਦੱਸਿਆ ਕਿ ਉਕਤ ਤਿੰਨਾਂ ਦੇ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਗੈਂਬਲਿੰਗ ਐਕਟ ਅਤੇ ਧਾਰਾ 420 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਦਿੱਤਾ ਹੈ ਅਤੇ ਉਕਤ ਵਿਅਕਤੀਆਂ ਕੋਲੋਂ ਮੌਕੇ ਤੋਂ 6480 ਰੁਪਏ ਨਕਦੀ ਅਤੇ 2 ਮੋਬਾਇਲ ਫੋਨ ਬਰਾਮਦ ਹੋਏ ਹਨ।


author

Baljeet Kaur

Content Editor

Related News