ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

Wednesday, Aug 07, 2019 - 10:54 AM (IST)

ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ

ਬਟਾਲਾ (ਜ.ਬ) : ਨਜ਼ਦੀਕੀ ਪਿੰਡ ਗਿੱਲਾਂਵਾਲੀ 'ਚ ਖੇਤਾਂ 'ਚ ਕੰਮ ਕਰ ਰਹੇ ਇਕ ਕਿਸਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਕਿਸਾਨ ਦੇ ਲੜਕੇ ਦਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਸੰਤੋਖ ਸਿੰਘ ਭਲਵਾਨ (70) ਪੁੱਤਰ ਟਹਿਲ ਸਿੰਘ ਬੀਤੇ ਦਿਨੀਂ ਆਪਣੇ ਖੇਤਾਂ 'ਚ ਕੰਮ ਕਰ ਰਹੇ ਸੀ ਤਾਂ ਅਚਾਨਕ ਉਨ੍ਹਾਂ ਨੂੰ ਕਿਸੇ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ ਤੇ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਉਸਨੇ ਦੱਸਿਆ ਕਿ ਮੇਰੇ ਪਿਤਾ ਇਲਾਕੇ ਦੇ ਵਧੀਆ ਖਿਡਾਰੀ ਰਹੇ ਸੀ ਤੇ ਭਲਵਾਨ ਕਰ ਕੇ ਇਲਾਕੇ ਅੰਦਰ ਜਾਣੇ ਜਾਂਦੇ ਸਨ।


author

Baljeet Kaur

Content Editor

Related News