ਕਰਜ਼ੇ ਹੇਠ ਦੱਬੇ ਬਜ਼ੁਰਗ ਕਿਸਾਨ ਨੇ ਕੀਤੀ ਖੁਦਕੁਸ਼ੀ

Monday, Jul 09, 2018 - 11:21 AM (IST)

ਬਟਾਲਾ, ਕਾਦੀਆ (ਸੈਂਡੀ, ਜ਼ੀਸ਼ਨ) : ਪਿੰਡ ਕਾਹਲਵਾਂ ਵਿਖੇ ਕਰਜ਼ੇ ਹੇਠ ਦੱਬੇ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੇ ਪੁੱਤਰ ਸਾਹਿਬ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪ੍ਰੀਤਮ ਸਿੰਘ ਪੁੱਤਰ ਜਗਤਾਰ ਸਿੰਘ ਦੇ ਸਿਰ ਉੱਪਰ ਬੈਂਕ ਦਾ 3 ਲੱਖ ਰੁਪਏ ਦਾ ਕਰਜ਼ਾ ਸੀ ਤੇ 3.5 ਲੱਖ ਰੁਪਏ ਕਿਸੇ ਰਿਸ਼ਤੇਦਾਰ ਕੋਲੋਂ ਲਏ ਹੋਏ ਸਨ। ਉਨ੍ਹਾਂ ਦੱਸਿਆ ਕਿ ਬੈਂਕ ਦੇ ਕਰਜ਼ੇ ਨੂੰ ਲੈ ਕੇ ਮੇਰਾ ਪਿਤਾ ਅਕਸਰ ਪ੍ਰੇਸ਼ਾਨ ਰਹਿੰਦੇ ਸਨ ਤੇ ਬੀਤੀ ਰਾਤ ਉਨ੍ਹਾਂ ਨੇ ਘਰ 'ਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਨ੍ਹਾਂ ਦੀ ਹਾਲਤ ਖਰਾਬ ਹੋਣ ਲੱਗੀ। ਅਸੀਂ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ, ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। 
ਇਸ ਸਬੰਧੀ ਜਦੋਂ ਕਾਦੀਆ ਦੇ ਐੱਸ.ਐੱਚ.ਓ ਸੁਦੇਸ਼ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਦਿੱਤੀ ਗਈ ਹੈ।


Related News