ਰਸਤੇ ਨੂੰ ਲੈ ਕੇ ਹੋਈ ਲੜਾਈ, 3 ਜ਼ਖ਼ਮੀ
Saturday, Jan 13, 2018 - 02:36 PM (IST)
ਬਟਾਲਾ (ਸੈਂਡੀ) - ਪਿੰਡ ਵਰ੍ਹਿਆਂ ਵਿਖੇ ਰਸਤੇ ਕਾਰਨ ਹੋਏ ਲੜਾਈ-ਝਗੜੇ ਦੌਰਾਨ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਮਨਬੀਰ ਸਿੰਘ ਪੁੱਤਰ ਅਮਰ ਸਿੰਘ, ਪਰਮਵੀਰ ਸਿੰਘ ਪੁੱਤਰ ਸਤਨਾਮ ਸਿੰਘ, ਅਜਮੇਰ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀਆਨ ਵਰ੍ਹਿਆਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਾਡੇ ਘਰ ਨੂੰ ਜਾਣ ਵਾਲੇ ਰਸਤੇ ਨੂੰ ਸਾਡੇ ਗੁਆਂਢੀ ਬੰਦ ਕਰ ਰਹੇ ਸਨ ਅਤੇ ਜਦ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਸਾਡੇ 'ਤੇ ਹਮਲਾ ਕਰ ਕੇ ਸਾਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਅਸੀਂ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।
