ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, 4 ਜ਼ਖਮੀ

Sunday, Jun 23, 2019 - 03:09 PM (IST)

ਜ਼ਮੀਨੀ ਝਗੜੇ ਨੇ ਧਾਰਿਆ ਖੂਨੀ ਰੂਪ, 4 ਜ਼ਖਮੀ

ਬਟਾਲਾ (ਮਠਾਰੂ) : ਥਾਣਾ ਘੁਮਾਣ ਨੇੜੇ ਪੈਂਦੇ ਪਿੰਡ ਨੰਗਲ ਵਿਖੇ ਦੋ ਕਨਾਲ ਜ਼ਮੀਨ ਦੇ ਟੁਕੜੇ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ, ਜਦੋਂ ਸ਼ਰੀਕੇ ਵਿਚ ਦੋ ਪਰਿਵਾਰਾਂ ਦਰਮਿਆਨ ਝਗੜੇ ਵਿਚ ਇਕ ਪਰਿਵਾਰ ਦੇ 4 ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿਚ ਜ਼ੇਰੇ ਇਲਾਜ ਹਰਜਿੰਦਰ ਸਿੰਘ, ਸ਼ਿਵਜੀਤ ਸਿੰਘ, ਸਿਮਰਨਜੀਤ ਸਿੰਘ, ਗੁਰਸੇਵਕ ਸਿੰਘ ਵਾਸੀ ਪਿੰਡ ਨੰਗਲ ਨੇ ਦੱਸਿਆ ਕਿ ਉਨ੍ਹਾਂ ਦੀ 2 ਕਨਾਲ ਜ਼ਮੀਨ ਹੈ, ਜਿਸ ਉੱਪਰ ਸ਼ਰੀਕੇ ਵਿਚੋਂ ਇਕ ਪਰਿਵਾਰ ਕਾਬਜ਼ ਸੀ ਪਰ ਕੁਝ ਦਿਨ ਪਹਿਲਾਂ ਜਦੋਂ ਅਸੀਂ ਆਪਣੀ ਜ਼ਮੀਨ ਵਿਚ ਲੱਗੀ ਸਰ੍ਹੋਂ ਪੁੱਟਣ ਤੋਂ ਬਾਅਦ ਜ਼ਮੀਨ ਵਾਹੁਣ ਲਈ ਯਤਨ ਕੀਤਾ ਤਾਂ ਬੀਤੀ ਰਾਤ ਦੂਜੀ ਧਿਰ ਵੱਲੋਂ ਅਣਪਛਾਤੇ ਵਿਅਕਤੀਆਂ ਸਾਡੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ।

PunjabKesariਪਰਿਵਾਰਕ ਮੈਂਬਰਾਂ ਵਿਚ ਸ਼ਾਮਲ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਅਤੇ ਸ਼ਿਵਜੀਤ ਸਿੰਘ ਨੂੰ ਜ਼ਿਆਦਾ ਸੱਟਾਂ ਲੱਗਣ ਕਰ ਕੇ ਹਾਲਤ ਗੰਭੀਰ ਹੁੰਦਿਆਂ ਅੰਮ੍ਰਿਤਸਰ ਦੇ ਹਸਪਤਾਲ ਤਬਦੀਲ ਕਰ ਦਿੱਤਾ ਗਿਆ। ਇਸ ਹਮਲੇ ਦੀ ਸੂਚਨਾ ਥਾਣਾ ਘੁਮਾਣ ਵਿਖੇ ਦਿੱਤੀ ਗਈ ਹੈ। ਜ਼ਖਮੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਾਉਂਦਿਆਂ ਕਿਹਾ ਕਿ ਸਾਡੇ ਉੱਪਰ ਹਮਲਾ ਕਰਨ ਵਾਲਿਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।  


author

Baljeet Kaur

Content Editor

Related News