ਸਾਬਕਾ ਸਰਪੰਚ ਦੇ ਕਤਲ ਮਾਮਲੇ ''ਚ 3 ਦਿਨ ਬਾਅਦ ਵੀ ਪੁਲਸ ਦੇ ਹੱਥ ਖਾਲੀ

Thursday, Nov 21, 2019 - 06:02 PM (IST)

ਸਾਬਕਾ ਸਰਪੰਚ ਦੇ ਕਤਲ ਮਾਮਲੇ ''ਚ 3 ਦਿਨ ਬਾਅਦ ਵੀ ਪੁਲਸ ਦੇ ਹੱਥ ਖਾਲੀ

ਬਟਾਲਾ (ਗੁਰਪ੍ਰੀਤ ਚਾਵਲਾ) : ਜ਼ਿਲਾ ਗੁਰਦਾਸਪੁਰ ਦੇ ਪਿੰਡ ਢਿਲਵਾਂ ਦੇ ਅਕਾਲੀ ਦਲ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦਾ 3 ਦਿਨ ਪਹਿਲਾਂ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਨੂੰ 3 ਦਿਨ ਹੋ ਚੁੱਕੇ ਹਨ ਪਰ ਪੁਲਸ ਦੇ ਹੱਥ ਅਜੇ ਤੱਕ ਕੁਝ ਨਹੀਂ ਲੱਗਾ ਜਿਸ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੇ ਅਕਾਲੀ ਦਲ ਦੇ ਕਈ ਆਗੂ ਐੱਸ.ਪੀ. ਬਟਾਲਾ ਨੂੰ ਮਿਲਣ ਪਹੁੰਚੇ। ਇਸ ਦੌਰਾਨ ਮ੍ਰਿਤਕ ਦੀ ਧੀ ਨੇ ਕਿਹਾ ਕਿ ਜਲਦ ਉਸਦੇ ਪਿਤਾ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਬਟਾਲਾ ਜਸਬੀਰ ਰਾਏ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਾਂਚ ਟੀਮ ਬਣਾਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।


author

Baljeet Kaur

Content Editor

Related News