ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਹਾਇਤਾ ਕੇਂਦਰ ਸਥਾਪਿਤ

Friday, Feb 16, 2018 - 11:14 AM (IST)

ਬਟਾਲਾ (ਬੇਰੀ, ਵਿਪਨ, ਅਸ਼ਵਨੀ, ਯੋਗੀ, ਰਾਘਵ, ਸੈਂਡੀ, ਸਾਹਿਲ, ਖੋਖਰ) - ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦੂਜੇ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੂਬੇ 'ਚ ਵੱਖ-ਵੱਖ ਸੰਸਥਾਵਾਂ 'ਚ 20 ਫਰਵਰੀ ਤੋਂ 8 ਮਾਰਚ ਤੱਕ ਰੋਜ਼ਗਾਰ ਮੇਲੇ ਲਾਏ ਜਾਣਗੇ। ਪੰਜਾਬ ਦੇ ਤਕਨੀਕੀ ਸਿੱੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤਹਿਤ ਰੋਜ਼ਗਾਰ ਮੇਲੇ ਸੰਬੰਧੀ ਆਨਲਾਈਨ ਅਪਲਾਈ/ਰਜਿਸਟ੍ਰੇਸ਼ਨ ਕਰਨ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ। 
ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਇੰਜ. ਅਜੇ ਕੁਮਾਰ ਅਰੋੜਾ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦਾ ਕੋਈ ਵੀ ਚਾਹਵਾਨ ਇਸ ਅਦਾਰੇ 'ਚ ਆ ਕੇ ਆਨਲਾਈਨ ਅਪਲਾਈ ਕਰਨ ਲਈ ਮੁਫਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਚਾਹਵਾਨ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਲਈ ਸੰਸਥਾ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਤੇ ਬਲਵਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹਨ।


Related News