ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ

12/20/2021 10:01:29 AM

ਬਟਾਲਾ (ਬੇਰੀ) - ਬੀਤੀ ਦੇਰ ਰਾਤ ਬਟਾਲਾ ਦੇ ਥਾਣਾ ਸਿਵਲ ਲਾਈਨ ਅਧੀਨ ਆਉਂਦੇ ਪਿੰਡ ਕੋਟਲੀ ਭਾਨ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਅਮੋਲਕ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਕੁਝ ਵਿਅਕਤੀ ਦੇਰ ਰਾਤ ਗੁਰਦੁਆਰਾ ਸਾਹਿਬ ’ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ। ਇਸ ਦੌਰਾਨ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ਕਾਰਨ ਉਹ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਉਨ੍ਹਾਂ ਨੇ ਕਿਹਾ ਕਿ ਬੀਤੀ ਦੇਰ ਰਾਤ ਵੀ ਗੁਰਦੁਆਰਾ ਕੋਟਲੀ ਭਾਨ ਸਿੰਘ ਦੇ ਸੇਵਾਦਾਰ ਰਾਤ ਸਮੇਂ ਉੱਥੇ ਸੁੱਤੇ ਸਨ। ਜਦੋਂ ਉਨ੍ਹਾਂ ਨੂੰ ਕੁਝ ਵਿਅਕਤੀਆਂ ਦੇ ਗੁਰਦੁਆਰਾ ਸਾਹਿਬ ’ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਤੁਰੰਤ ਹਰਕਤ ’ਚ ਆ ਗਏ। ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋਏ ਉਕਤ ਵਿਅਕਤੀ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਮੌਕੇ ਤੋਂ ਫ਼ਰਾਰ ਹੋਣ ’ਚ ਸਫ਼ਲ ਹੋ ਗਏ। ਪੁਲਸ ਵੱਲੋਂ ਫਿਲਹਾਲ ਨਰਿੰਦਰ ਸਿੰਘ ਦੇ ਬਿਆਨਾਂ ’ਤੇ ਮੁਕਦੱਮਾ ਅਣਪਛਾਤੇ ਵਿਅਕਤੀ ਵਿਰੁੱਧ ਦਰਜ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ


rajwinder kaur

Content Editor

Related News