ਹੈਰੋਇਨ ਸਮੇਤ ਮੋਟਰਸਾਈਕਲ ਚਾਲਕ ਕਾਬੂ
Friday, Nov 29, 2019 - 04:15 PM (IST)

ਬਟਾਲਾ/ਘੁਮਾਣ (ਬੇਰੀ, ਸਰਬਜੀਤ) : ਥਾਣਾ ਘੁਮਾਣ ਦੀ ਪੁਲਸ ਨੇ ਹੈਰੋਇਨ ਸਮੇਤ ਮੋਟਰਸਾਈਕਲ ਚਾਲਕ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਮੁਖ ਸਿੰਘ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ 'ਤੇ ਪ੍ਰਤਾਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸੈਦੋਕੇ ਥਾਣਾ ਮਹਿਤਾ ਨੂੰ 3 ਗ੍ਰਾਮ ਹੈਰੋਇਨ ਅਤੇ ਸਪਲੈਂਡਰ ਮੋਟਰਸਾਈਕਲ ਨੰਬਰ. ਪੀ. ਬੀ. 02 ਬੀ. ਐੱਫ. 2867 ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਉਪਰੰਤ ਉਸਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਘੁਮਾਣ ਵਿਚ ਕੇਸ ਦਰਜ ਕਰ ਦਿੱਤਾ ਹੈ।