ਗੁੰਡਾਗਰਦੀ ਦਾ ਨੰਗਾ ਨਾਚ : ਨੌਜਵਾਨਾਂ ਨੇ ਘਰ ਦੇ ਬਾਹਰ ਸ਼ਰੇਆਮ ਚਲਾਈਆਂ ਗੋਲੀਆਂ, ਘਟਨਾ CCTV ''ਚ ਕੈਦ

08/21/2020 5:32:03 PM

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਧਰਮਪੁਰਾ ਕਲੋਨੀ 'ਚ ਇਕ ਘਰ ਦੇ ਬਾਹਰ ਐਕਟਿਵਾ ਸਵਾਰ ਦੋ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਜਨਾਨੀ ਦੀ ਕਰਤੂਤ: ਨਾਬਾਲਗ ਕੁੜੀ ਨੂੰ ਬਹਾਨੇ ਨਾਲ ਘਰ ਬੁਲਾ ਆਪਣੇ ਪੁੱਤ ਤੋਂ ਕਰਵਾਇਆ ਗਲਤ ਕੰਮ
PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਘਰ 'ਚ ਨਹੀਂ ਸੀ ਅਤੇ ਸਵੇਰੇ ਜਦੋਂ ਵਾਪਸ ਆਏ ਤਾਂ ਉਨ੍ਹਾਂ ਨੇ ਗੇਟ 'ਤੇ ਲੱਗੇ ਗੋਲੀਆਂ ਦੇ ਨਿਸ਼ਾਨ ਤੇ ਖਾਲੀ ਖੋਲ ਬਰਾਮਦ ਕੀਤੇ। ਇਸ ਤੋਂ ਬਾਅਦ ਸੀਸੀਟੀਵੀ ਕੈਮਰੇ ਦੀ ਵੀਡੀਓ ਦੇਖਣ 'ਤੇ ਪਤਾ ਲਗਾ ਕਿ ਘਰ ਦੇ ਬਾਹਰ ਐਕਟਿਵਾ ਸਵਾਰ ਦੋ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਕਿਸੇ 'ਤੇ ਸ਼ੱਕ ਹੈ ਤੇ ਨਾ ਹੀ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਹੈ। ਦੂਜੇ ਪਾਸੇ ਥਾਣਾ ਸਿਟੀ ਦੇ ਮੁਖੀ ਟੀਪੀ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਹੁਣ ਤੱਕ ਜੋ ਸਾਹਮਣੇ ਆਇਆ ਹੈ ਤੇ ਪਰਿਵਾਰਕ ਮੈਂਬਰਾਂ ਵਲੋਂ ਜੋ ਬਿਆਨ ਦਿੱਤੇ ਗਏ ਹਨ ਉਸ ਦੇ ਆਧਾਰ 'ਤੇ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋਂ : ਮਾਂ ਦੀ ਗੈਰ-ਹਾਜ਼ਰੀ 'ਚ ਪਿਓ ਨੇ ਧੀ ਨਾਲ ਕੀਤਾ ਗਲਤ ਕੰਮ, ਇੰਝ ਖੁੱਲ੍ਹਿਆ ਭੇਤ


Baljeet Kaur

Content Editor

Related News