ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫਤਾਰ

Friday, Jan 03, 2020 - 02:06 PM (IST)

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫਤਾਰ

ਬਟਾਲਾ : ਬਟਾਲਾ ਪੁਲਸ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਤੇ ਕਾਰ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ  ਮੁਖੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਚੌਕੀ ਬੱਸ ਸਟੈਂਡ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਜਲੰਧਰ ਰੋਡ ਹੰਸਲੀ ਪੁਲ 'ਤੇ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਇਕ ਇੰਡੀਕਾ ਕਾਰ ਨੰ: ਪੀ.ਬੀ. 07 ਏ.ਜੇ. 0086 ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ 'ਤੇ ਉਸ 'ਚੋਂ ਉਤਰਾਂਚਲ ਪ੍ਰਦੇਸ਼ ਮਾਅਰਕਾ ਸ਼ਰਾਬ ਦੀਆਂ 50 ਬੋਤਲਾਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੋਹਾਲੀ ਵਜੋਂ ਹੋਈ ਹੈ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਰਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News