ਜ਼ਮੀਨੀ ਵਿਵਾਦ : ਧੱਕਾ ਵੱਜਣ ਨਾਲ ਵਿਅਕਤੀ ਦੀ ਮੌਤ

Thursday, Oct 15, 2020 - 09:07 AM (IST)

ਜ਼ਮੀਨੀ ਵਿਵਾਦ : ਧੱਕਾ ਵੱਜਣ ਨਾਲ ਵਿਅਕਤੀ ਦੀ ਮੌਤ

ਬਟਾਲਾ/ਅੱਚਲ ਸਾਹਿਬ (ਬੇਰੀ) : ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਮੰਨਣ ਵਿਖੇ ਜ਼ਮੀਨੀ ਵਿਵਾਦ ਕਾਰਣ ਇਕ ਵਿਅਕਤੀ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਇਸ 4 ਸਾਲ ਦੇ ਬੱਚੇ ਦਾ ਕਾਰਨਾਮਾ ਵੇਖ ਤੁਸੀਂ ਵੀ ਹੋ ਜਾਓਗੇ ਹੈਰਾਨ (ਤਸਵੀਰਾਂ)

ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਦੇ ਬਿਆਨਾਂ ਅਨੁਸਾਰ ਉਸਦਾ ਭਰਾ ਸਤਨਾਮ ਸਿੰਘ, ਜੋ ਕਿ ਡੇਰੇ 'ਤੇ ਰਹਿੰਦਾ ਸੀ ਅਤੇ ਉਸ ਕੋਲ 2 ਕਨਾਲ 18 ਮਰਲੇ ਜ਼ਮੀਨ ਸੀ। ਉਕਤ ਜ਼ਮੀਨ ਨੂੰ ਵਾਹੁਣ ਲਈ ਪਿੰਡ ਦੇ ਕੁਝ ਵਿਅਕਤੀ ਆ ਗਏ, ਜਿਸ 'ਤੇ ਸਤਨਾਮ ਸਿੰਘ ਅਤੇ ਉਨ੍ਹਾਂ 'ਚ ਝਗੜਾ ਹੋ ਗਿਆ। ਇਸ ਦੌਰਾਨ ਧੱਕਾ ਵੱਜਣ ਨਾਲ ਸਤਨਾਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਸਬੰਧਤ ਵਿਅਕਤੀਆਂ ਵਿਰੁੱਧ ਧਾਰਾ 302 ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਪਰ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲੀ ਕਾਰਣਾਂ ਦਾ ਪਤਾ ਚੱਲ ਸਕੇਗਾ। ਉਨ੍ਹਾਂ ਕਿਹਾ ਕਿ ਜੋ ਵੀ ਰਿਪੋਰਟ ਆਏਗੀ, ਉਸਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਜਨਾਨੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਬਰਾਮਦ, ਸਰੀਰ 'ਤੇ ਹੈਵਾਨੀਅਤ ਦੇ ਨਿਸ਼ਾਨ, ਅੱਖਾਂ ਵੀ ਕੱਢੀਆਂ


author

Baljeet Kaur

Content Editor

Related News