ਵੱਖ-ਵੱਖ ਬੈਂਕਾਂ ''ਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼

03/11/2019 10:49:02 AM

ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਪੁਲਸ  ਨੇ ਬੈਂਕ ਲੁੱਟ ਵਾਲੇ ਗੈਂਗ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀ ਵੱਖ-ਵੱਖ ਪੰਜ ਬੈਂਕਾਂ 'ਚੋਂ  ਵਾਰਦਾਤ ਨੂੰ ਅੰਜ਼ਾਮ ਦੇ ਚੁੱਕੇ ਹਨ। ਪੁਲਸ ਨੇ ਉਕਤ ਦੋਸ਼ੀਆਂ ਕੋਲੋਂ 2 ਲੱਖ 36 ਹਜ਼ਾਰ ਦੇ ਕਰੀਬ ਨਗਦੀ, ਦੋ ਗੱਡੀਆਂ, 2 ਪਿਸਤੌਲ 32 ਬੋਰ 4 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਗੈਂਗ ਦੇ ਬਾਕੀ ਮੈਂਬਰਾਂ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News